ਪੰਜਾਬ ਵਿਧਾਨ ਸਭਾ ਸੈਸ਼ਨ ਸਬੰਧੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਨ ਸਭਾ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਮੀਟਿੰਗ ਦੌਰਾਨ ਕਈ ਮਹੱਤਵਪੂਰਨ ਫੈਸਲੇ ਲਏ ਗਏ। ਇਸ ਤੋਂ ਇਲਾਵਾ, ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਵੀ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਬਜਟ ਸੈਸ਼ਨ 6 ਮਾਰਚ ਤੋਂ 13 ਮਾਰਚ ਤੱਕ ਚੱਲੇਗਾ। ਪੰਜਾਬ ਦਾ ਬਜਟ ਐਤਵਾਰ, 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਸਾਲ ਦਾ ਬਜਟ ਜਨਤਾ ਦੇ ਹਿੱਤ ਵਿੱਚ ਹੋਵੇਗਾ।




