ਪੰਜਾਬ ਤੇ ਚੰਡੀਗੜ੍ਹ ਵਿਚ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ 14 ਮਾਰਚ ਤੋਂ ਲਗਾਤਾਰ 3 ਦਿਨ ਮੀਂਹ ਪਵੇਗਾ ਤੇ ਤੇਜ਼ ਹਵਾਵਾਂ ਚੱਲਣਗੀਆਂ। ਹਵਾਵਾਂ ਦੀ ਰਫਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ। ਹਾਲਾਂਕਿ ਪਿਛਲੇ 24 ਘੰਟੇ ਵਿਚ ਤਾਪਮਾਨ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ ਅਜੇ ਤਕ ਇਹ ਸਾਧਾਰਨ ਤੋਂ 6.3 ਡਿਗਰੀ ਵੱਧ ਹੈ। ਸਭ ਤੋਂ ਵੱਧ ਤਾਪਮਾਨ 34.5 ਡਿਗਰੀ ਦਰਜ ਕੀਤਾ ਗਿਆ।
ਅਗਲੇ 4 ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। 14, 15 ਤੇ 16 ਮਾਰਚ ਨੂੰ ਕੁਝ ਥਾਵਾਂ ‘ਤੇ ਹਲਕਾ ਮੀਂਹ ਪੈ ਸਕਦਾ ਹੈ। ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਅਗਲੇ 2 ਦਿਨਾਂ ਤੱਕ ਅਧਿਕਤਮ ਤਾਪਮਾਨ ਵਿਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਇਸ ਦੇ ਬਾਅਦ ਤਾਪਮਾਨ ਵਿਚ ਲਗਭਗ 2 ਤੋਂ 4 ਡਿਗਰੀ ਸੈਲਸੀਅਸ ਤੱਕ ਗਿਰਾਵਟ ਆ ਸਕਦੀ ਹੈ।




