ਪੰਜਾਬ ਦੇ 5 ਨਗਰ ਨਿਗਮਾਂ ਵਿੱਚ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਇਸ ਵਿੱਚ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ ਅਤੇ ਫਗਵਾੜਾ ਸ਼ਾਮਲ ਹੈ। ਵੋਟਿੰਗ ਸ਼ਾਮ 4 ਵਜੇ ਤੱਕ ਹੋਵੇਗੀ। ਵੋਟਿੰਗ ਖਤਮ ਹੁੰਦਿਆਂ ਹੀ ਕਾਊਂਟਿੰਗ ਹੋਵੇਗੀ ਅਤੇ ਨਤੀਜੇ ਐਲਾਨੇ ਜਾਣਗੇ। ਸਵੇਰੇ 11 ਵਜੇ ਤੱਕ 27 ਫ਼ੀਸਦੀ ਵੋਟਿੰਗ ਹੋਈ ਹੈ।
ਲੁਧਿਆਣਾ ਦੇ ਮੁੱਲਾਂਪੁਰ ਦਾਖਾ ‘ਚ ਨਗਰ ਕੌਂਸਲ ਚੋਣਾਂ ਦੌਰਾਨ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਵਿਚਾਲੇ ਝੜਪ ਹੋ ਗਈ। ਇੱਥੇ 13 ਵਾਰਡਾਂ ਲਈ ਚੋਣਾਂ ਹੋ ਰਹੀਆਂ ਹਨ। ਇਸ ਦੇ ਨਾਲ ਹੀ ਪਟਿਆਲਾ ‘ਚ ਭਾਜਪਾ ਉਮੀਦਵਾਰ ਨੇ ਪੈਟਰੋਲ ਪਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਅੰਮ੍ਰਿਤਸਰ ਦੇ ਵਾਰਡ 85 ਵਿੱਚ ਆਮ ਆਦਮੀ ਪਾਰਟੀ ਅਤੇ ਆਜ਼ਾਦ ਉਮੀਦਵਾਰ ਦੇ ਸਮਰਥਕਾਂ ਵਿੱਚ ਝਗੜਾ ਹੋ ਗਿਆ।
ਇੱਥੇ 44 ਨਗਰ ਕੌਂਸਲਾਂ ਵਿੱਚ ਵੀ ਵੋਟਿੰਗ ਚੱਲ ਰਹੀ ਹੈ। ਜਿਨ੍ਹਾਂ ਨਿਗਮਾਂ ‘ਚ ਵੋਟਿੰਗ ਹੋ ਰਹੀ ਹੈ ਉਨ੍ਹਾਂ ‘ਚ ਕਾਂਗਰਸ ਦੇ 4 ਅਤੇ ਭਾਜਪਾ ਦੇ 1 ਮੇਅਰ ਸਨ। ਹਾਲਾਂਕਿ ਹੁਣ ਦੋ ਮੇਅਰ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ ਅਤੇ ਕਾਂਗਰਸ ਵਿੱਚੋਂ ਇੱਕ ਭਾਜਪਾ ਵਿੱਚ ਸ਼ਾਮਲ ਹੋ ਗਿਆ ਹੈ।
ਅੰਮ੍ਰਿਤਸਰ ‘ਚ ਵੋਟ ਪਾਉਣ ਜਾ ਰਹੀ ਨਵ-ਵਿਆਹੀ ਔਰਤ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ। ਉੱਥੇ ਹੀ ਲੁਧਿਆਣਾ ਦੇ ਸਾਹਨੇਵਾਲ ਇਲਾਕੇ ‘ਚ ਲੋਕਾਂ ਨੇ ਮਚਾਇਆ ਹੰਗਾਮਾ। ਲੋਕਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀਆਂ ਵੋਟਾਂ ਕੱਟੀਆਂ ਗਈਆਂ ਹਨ। ਜਦਕਿ ਆਨਲਾਈਨ ਸ਼ੋਅ ਹੋ ਰਹੀਆਂ ਹਨ।
ਪਟਿਆਲਾ ਦੇ ਵਾਰਡ ਨੰਬਰ 34 ‘ਚ ਭਾਜਪਾ ਉਮੀਦਵਾਰ ਸੁਸ਼ੀਲ ਨਈਅਰ ਨੇ ਖੁਦ ‘ਤੇ ਪੈਟਰੋਲ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਨਈਅਰ ਨੇ ਦੋਸ਼ ਲਾਇਆ ਕਿ ਕੁਝ ਲੋਕ ਜਾਅਲੀ ਵੋਟਾਂ ਪਾ ਰਹੇ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਅਜਨਾਲਾ ‘ਚ ਚੋਣਾਂ ਦੌਰਾਨ ਥਾਰ ‘ਚ ਸਵਾਰ ਨੌਜਵਾਨਾਂ ‘ਤੇ ਅਣਪਛਾਤੇ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ।
ਪਟਿਆਲਾ ਵਿੱਚ ਭਾਜਪਾ ਆਗੂ ਜੈਇੰਦਰ ਕੌਰ ਨੇ ਕਿਹਾ ਕਿ ਬਾਹਰੋਂ ਆਏ ਲੋਕਾਂ ਨੇ ਸਾਡੇ ਬੂਥ ‘ਤੇ ਇੱਟਾਂ ਅਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਜਿਸ ‘ਚ BFS ਜਵਾਨ ਸਮੇਤ 2 ਲੋਕ ਜ਼ਖਮੀ ਹੋ ਗਏ। ਹਾਈਕੋਰਟ ਦੇ ਹੁਕਮਾਂ ‘ਤੇ ਪਟਿਆਲਾ ਦੇ 7 ਵਾਰਡਾਂ ਅਤੇ ਮੋਗਾ ਦੇ 8 ਵਾਰਡਾਂ ‘ਚ ਚੋਣਾਂ ਨਹੀਂ ਹੋ ਰਹੀਆਂ ਹਨ। ਇੱਥੇ ਨਾਮਜ਼ਦਗੀ ਦੌਰਾਨ ਹੰਗਾਮਾ ਹੋਇਆ।