ਦੇਸ਼ ਵਿੱਚ ਤਿਉਹਾਰਾਂ ਦਾ ਸਭ ਤੋਂ ਵੱਡਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਅਕਤੂਬਰ ਮਹੀਨੇ ‘ਚ ਦੀਵਾਲੀ-ਦੁਸਹਿਰੇ ਸਮੇਤ ਕਈ ਅਹਿਮ ਤਿਉਹਾਰ ਆ ਰਹੇ ਹਨ। ਇਸ ਮਹੀਨੇ ਵਿੱਚ ਗਾਂਧੀ ਜਯੰਤੀ, ਦੁਸਹਿਰਾ, ਦੀਵਾਲੀ ਵਰਗੀਆਂ ਜਨਤਕ ਛੁੱਟੀਆਂ ਆ ਰਹੀਆਂ ਹਨ। ਇਨ੍ਹਾਂ ਦਿਨਾਂ ‘ਚ ਸਕੂਲ, ਬੈਂਕ ਅਤੇ ਦਫ਼ਤਰ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਵੀ ਇਹ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਏ ਜਾਂਦੇ ਹਨ।
ਅਕਤੂਬਰ ਦੀ ਪਹਿਲੀ ਜਨਤਕ ਛੁੱਟੀ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਹੋਵੇਗੀ। ਇਸ ਦਿਨ ਬੈਂਕ, ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਪੰਜਾਬ ਅਤੇ ਰਾਜਸਥਾਨ ਵਿੱਚ 3 ਅਕਤੂਬਰ ਨੂੰ ਮਹਾਰਾਜਾ ਅਗਰਸੇਨ ਜਯੰਤੀ ਦੀ ਵੀ ਛੁੱਟੀ ਰਹੇਗੀ। ਇਸ ਦਾ ਮਤਲਬ ਹੈ ਕਿ ਮਹੀਨੇ ਦੀ ਸ਼ੁਰੂਆਤ ‘ਚ ਸਕੂਲ, ਕਾਲਜ, ਬੈਂਕ ਆਦਿ 2 ਦਿਨ ਬੰਦ ਰਹਿਣਗੇ।