Thursday, February 20, 2025
spot_img

ਪੰਜਾਬ ਸਰਕਾਰ ਦਾ ਮਿਸ਼ਨ ਰੋਜ਼ਗਾਰ : CM ਮਾਨ ਨੇ ਅੱਜ 497 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

Must read

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਸੀ.ਐੱਮ. ਮਾਨ ਨੇ ਕਿਹਾ ਕਿ ਇਹ ਨੌਕਰੀਆਂ ਮਿਸ਼ਨ ਰੋਜ਼ਗਾਰ ਤਹਿਤ ਦਿੱਤੀਆਂ ਗਈਆਂ ਹਨ। ਇਹ ਪ੍ਰੋਗਰਾਮ ਦੁਪਹਿਰ 1 ਵਜੇ ਨਗਰ ਭਵਨ ਚੰਡੀਗੜ੍ਹ ਵਿਖੇ ਸ਼ੁਰੂ ਹੋਇਆ। ਮੁੱਖ ਮੰਤਰੀ ਦੇ ਪ੍ਰੋਗਰਾਮ ਲਈ ਸਵੇਰ ਤੋਂ ਹੀ ਨੌਜਵਾਨਾਂ ਦਾ ਇਕੱਠ ਸੀ।

ਪ੍ਰੋਗਰਾਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਦਾ ਇੱਕ ਬੱਚਾ ਲਵਪ੍ਰੀਤ ਐਸਡੀਐਮ ਬਣਿਆ ਹੈ। ਪੁੱਤਰ ਦੇ ਐਸਡੀਐਮ ਬਣਨ ‘ਤੇ ਪਰਿਵਾਰ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਬੱਚੇ ਨੂੰ ਨੌਕਰੀ ਦਿੱਤੀ ਹੈ। ਸੀ.ਐੱਮ. ਮਾਨ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਸਾਡੀ ਸਰਕਾਰ ਆਉਣ ਤੋਂ ਬਾਅਦ ਬੱਚਿਆਂ ਨੂੰ ਮੌਕੇ ਮਿਲਣੇ ਸ਼ੁਰੂ ਹੋ ਗਏ ਹਨ। ਇਹ ਇਕੱਲੇ ਸੰਭਵ ਨਹੀਂ ਹੈ, ਇਸ ਨੂੰ ਕਰਨ ਲਈ ਸਾਡੀ ਟੀਮ ਦਾ ਬਹੁਤ ਸਹਿਯੋਗ ਹੈ। ਪੰਜਾਬ ਦੀ ਧਰਤੀ ‘ਤੇ ਕੋਈ ਭੁੱਖਾ ਨਹੀਂ ਮਰਦਾ। ਇਹ ਗੁਰੂਆਂ ਦੀ ਧਰਤੀ ਹੈ।

CM ਮਾਨ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਅਮਰੀਕਾ ਤੋਂ ਭਾਰਤੀਆਂ ਨੂੰ ਕੱਢਿਆ ਜਾ ਰਿਹਾ ਹੈ। ਮੈਂ ਅਕਸਰ ਕਹਿੰਦਾ ਹਾਂ ਕਿ ਜੇਕਰ ਉਨ੍ਹਾਂ ਨੇ ਵਿਦੇਸ਼ ਜਾਣਾ ਹੀ ਸੀ ਤਾਂ ਸਾਡੇ ਸ਼ਹੀਦਾਂ ਨੇ ਅੰਗਰੇਜ਼ਾਂ ਨੂੰ ਇੱਥੋਂ ਕਿਉਂ ਭਜਾਇਆ, ਉਨ੍ਹਾਂ ਨੂੰ ਇੱਥੇ ਹੀ ਰਹਿਣ ਦਿੱਤਾ ਜਾਣਾ ਚਾਹੀਦਾ ਸੀ।

ਦੱਸ ਦੇਈਏ ਕਿ ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਚਾਰ ਮਹੀਨਿਆਂ ਬਾਅਦ 13 ਫਰਵਰੀ ਨੂੰ ਕੈਬਨਿਟ ਮੀਟਿੰਗ ਸੱਦੀ ਸੀ। ਇਸ ਮੀਟਿੰਗ ਵਿੱਚ ਸਰਕਾਰ ਨੇ ਵੱਡਾ ਫੈਸਲਾ ਲਿਆ ਸੀ ਕਿ ਵੱਖ-ਵੱਖ ਵਿਭਾਗਾਂ ਵਿੱਚ ਤਿੰਨ ਹਜ਼ਾਰ ਅਸਾਮੀਆਂ ’ਤੇ ਭਰਤੀ ਕਰਕੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਇਨ੍ਹਾਂ ਵਿੱਚੋਂ 2000 ਪੀਟੀਆਈ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ, ਜਦੋਂਕਿ ਸਿਹਤ ਵਿਭਾਗ ਵਿੱਚ 822 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article