ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਅੱਗੇ ਵਧਣ ਲਈ ਉਤਸ਼ਾਹਿਤ ਕਰਦਿਆਂ ਇੱਕ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਹੁਸ਼ਿਆਰ ਅਤੇ ਸਿੱਖਿਅਤ ਬੱਚਿਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਇੱਕ ਅਹਿਮ ਕਦਮ ਚੁੱਕਦਿਆਂ ਹੈ। ਇਸ ਖਾਸ ਸਕੀਮ ਤਹਿਤ ਪੰਜਾਬ ਭਰ ਦੇ ਸਕੂਲਾਂ ਵਿੱਚੋਂ ‘ਸੁਪਰ 5000’ ਬੱਚਿਆਂ ਦੀ ਚੋਣ ਕੀਤੀ ਜਾਵੇਗੀ।
ਹਰਜੋਤ ਬੈਂਸ ਨੇ ਟਵੀਟ ਕਰਦਿਆਂ ਆਖਿਆ ਕਿ ‘ਪੰਜਾਬ ’ਚ ਪਹਿਲੀ ਵਾਰ ਸਰਕਾਰੀ ਸਕੂਲਾਂ ਵਿਚੋਂ ਚੁਣੇ ਜਾਣਗੇ “ਸੁਪਰ 5000” ਬੱਚੇ, ਪੰਜਾਬ ਦੇ 2000 ਸੀਨੀਅਰ ਸੈਕੰਡਰੀ ਸਕੂਲਾਂ ਵਿਚੋਂ ਕੀਤੀ ਜਾਵੇਗੀ EXTRA ORDINARY ਬੱਚਿਆਂ ਦੀ ਚੋਣ, EXTRA ਕੋਚਿੰਗ, EXTRA ਕਲਾਸਾਂ, ਮੋਟੀਵੇਸ਼ਨ ਬਿਲਡਿੰਗ ਨਾਲ ਉਨ੍ਹਾਂ ਦੀ ਕਾਬਲੀਅਤ ਨੂੰ ਹੋਰ ਨਿਖਾਰਿਆ ਜਾਵੇਗਾ। ਇਨ੍ਹਾਂ ਬੱਚਿਆਂ ਨੂੰ JEE, NEET, 3 ਹੋਰ ਇਮਤਿਹਾਨਾਂ ਦੀ ਤਿਆਰੀ ਵੀ ਕਰਵਾਏ ਜਾਵੇਗੀ