ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ 191 ਥਾਣਿਆਂ ਦੇ ਮੁਨਸ਼ੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਹ ਸਾਰੇ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਇੱਕ ਹੀ ਪੁਲਿਸ ਸਟੇਸ਼ਨ ਵਿੱਚ ਨੌਕਰੀ ਕਰ ਰਹੇ ਸਨ।
ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਹੀ ਤਬਾਦਲੇ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਾਡੀ ਸਰਕਾਰ ਹਰ ਕੀਮਤ ‘ਤੇ ਭ੍ਰਿਸ਼ਟਾਚਾਰ ਨੂੰ ਖਤਮ ਕਰੇਗੀ। ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਸੰਬੰਧੀ ਫੈਸਲਾ ਲਿਆ ਸੀ। ਜਿਸ ਤੋਂ ਬਾਅਦ ਇਸ ਦਿਸ਼ਾ ਵਿੱਚ ਕਾਰਵਾਈ ਕੀਤੀ ਗਈ ਹੈ।