ਚੰਡੀਗੜ੍ਹ : ਪੰਜਾਬ ਵਿੱਚ ਨੇਤਰਹੀਣਾਂ ਦੇ ਅਟੈਂਡੈਂਟ ਹੁਣ ਮੁਫ਼ਤ ਬੱਸ ਸਫ਼ਰ ਦਾ ਲਾਭ ਲੈ ਸਕਦੇ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ। ਉਹਨਾਂ ਕਿਹਾ ਗਿਆ ਹੈ ਕਿ ਇਹ ਫੈਸਲਾ ਅਪਾਹਜਾਂ ਦੀ ਮਦਦ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਦੱਸ ਦੇਈਏ ਕਿ ਇਹ ਐਲਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਦੀ ਮੀਟਿੰਗ ਤੋਂ ਬਾਅਦ ਕੀਤਾ ਗਿਆ।