ਚੰਡੀਗੜ੍ਹ, 28 ਜੁਲਾਈ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਿਹਤ ਸਹੂਲਤਾਂ ਨੂੰ ਹੋਰ ਸੰਚਰੂ ਢੰਗ ਨਾਲ ਚਲਾਉਣ ਲਈ ਪਹਿਲਾ ਹਰ ਵਿਧਾਨ ਸਭਾ ਹਲਕੇ ਵਿੱਚ ਮਹੁੱਲਾ ਕਲੀਨਿਕ ਖੋਲ੍ਹੇ ਗਏ ਤੇ ਹੁਣ ਪੰਜਾਬ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤ ਕ੍ਰਾਂਤੀ ਵੱਲ ਇੱਕ ਹੋਰ ਕਦਮ ਪੁੱਟਦੇ ਹੋਏ, ਅੱਜ ਚੰਡੀਗੜ੍ਹ ਵਿੱਚ 58 ਨਵੀਆਂ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ STF ਵਲੋਂ ਸੜਕੀ ਹਾਦਸਿਆਂ ਦੇ ਸ਼ਿਕਾਰ ਹੋਏ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬਣਦੀ ਮਦਦ ਕੀਤੀ ਜਾਂਦੀ ਹੈ, ਉਸੇ ਤਰਜ਼ ’ਤੇ ਨਵੀਂਆਂ ਐਂਬੂਲੈਂਸਾਂ ਵੀ ਲੋਕਾਂ ਲਈ ਵਰਦਾਨ ਸਾਬਤ ਹੋਣਗੀਆਂ। ਇਹ ਐਂਬੂਲੈਂਸਾਂ ਸ਼ਹਿਰਾਂ ‘ਚ 15 ਅਤੇ ਪਿੰਡਾਂ ਦੇ ਵਿੱਚ 15 ਤੋਂ 20 ਮਿੰਟਾਂ ‘ਚ ਲੋੜ ਪੈਣ ਤੇ ਲੋਕਾਂ ਨੂੰ ਸੁਵਿਧਾ ਦੇਣਗੀਆਂ।
ਉਹਨਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦੇ ਨਾਲ ਹੀ ਸੜਕੀ ਹਾਦਸਿਆਂ ਦਾ ਸ਼ਿਕਾਰ ਲੋਕਾਂ ਨੂੰ ਛੇਤੀ ਹਸਪਤਾਲ ਪਹੁੰਚਾਉਣ ’ਤੇ ਮੁੱਢਲੀ ਸਹਾਇਤਾ ਦੇਣ ਲਈ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਗਿਆ ਹੈ। STF ਵਲੋਂ ਸੜਕੀ ਹਾਦਸਿਆਂ ਦੇ ਸ਼ਿਕਾਰ ਹੋਏ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬਣਦੀ ਮਦਦ ਕੀਤੀ ਜਾਂਦੀ ਹੈ, ਉਸੇ ਤਰਜ਼ ’ਤੇ ਨਵੀਂਆਂ ਐਂਬੂਲੈਂਸਾਂ ਵੀ ਲੋਕਾਂ ਲਈ ਵਰਦਾਨ ਸਾਬਤ ਹੋਣਗੀਆਂ।