ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਅੱਜ ਯਾਨੀ ਸੋਮਵਾਰ ਨੂੰ ਹੋਣ ਜਾ ਰਹੀ ਹੈ। ਇਸ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਮੀਟਿੰਗ ਵਿੱਚ ਕਾਰੋਬਾਰੀਆਂ ਨੂੰ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਹੋਣ ਦੀ ਸੰਭਾਵਨਾ ਹੈ। ਇਹ 19 ਦਿਨਾਂ ਵਿੱਚ ਤੀਜੀ ਕੈਬਨਿਟ ਮੀਟਿੰਗ ਹੈ।
ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ ‘ਤੇ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਇਸ ਮੀਟਿੰਗ ਵਿੱਚ ਵੀ ਆਮ ਲੋਕਾਂ ਨੂੰ ਕੁਝ ਵੱਡੀ ਰਾਹਤ ਦੇ ਸਕਦੀ ਹੈ
ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਸਨਅਤਕਾਰਾਂ ਨਾਲ ਜੁੜੇ ਅਹਿਮ ਫ਼ੈਸਲੇ ਲੈ ਸਕਦੇ ਹਨ। ਪੰਜਾਬ ਸਰਕਾਰ ਕਾਰੋਬਾਰੀਆਂ ਨੂੰ ਰਾਹਤ ਦੇਣ ਦੀ ਤਿਆਰੀ ਵਿੱਚ ਹੈ। ਪੰਜਾਬ ਸਰਕਾਰ ਇੰਡਸਟਰ੍ਰੀਅਲ ਪ੍ਰਮੋਟਰਸ ਲਈ ਵਨ ਟਾਈਮ ਸੈਟਲਮੈਂਟ ਸਕੀਮ ਲੈ ਕੇ ਆ ਸਕਦੀ ਹੈ। ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਓਟੀਐਸ ‘ਤੇ ਮੋਹਰ ਲੱਗਣਾ ਤੈਅ ਹੈ। ਮੀਟਿੰਗ ਵਿੱਚ ਕਈ ਹੋਰ ਮਹੱਤਵਪੂਰਨ ਫੈਸਲਾ ਵੀ ਲਿਆ ਜਾਵੇਗਾ। ਕੈਬਨਿਟ ਵਿੱਚ ਸਰਕਾਰ ਉਦਯੋਗਪਤੀਆਂ ਨੂੰ ਵੱਡੀ ਰਾਹਤ ਦੇਣ ਜਾ ਰਹੀ ਹੈ। ਇੰਡਸਟ੍ਰੀਅਲ ਪ੍ਰਮੋਟਰਸ ਗੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਨੇ ਆਪਣਾ ਲੰਮੇ ਸਮੇਂ ਤੋਂ ਚੱਲ ਰਿਹਾ ਬਕਾਇਆ ਜਮ੍ਹਾਂ ਕਰਨ ਲਈ ਸਰਕਾਰ ਛੋਟ ਦੇਣ ਜਾ ਰਹੀ ਹੈ। ਇਸ ਨਾਲ ਕਰੀਬ 1145 ਇੰਡਸਟ੍ਰੀਅਲ ਪ੍ਰਮੋਟਰਸ ਨੂੰ ਸਿੱਧੇ ਤੌਰ ਉਤੇ ਲਾਭ ਮਿਲੇਗਾ।