ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਇੱਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਜੂਨ 2024 ਦੌਰਾਨ ਰਿਕਾਰਡ 42 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਜੂਨ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 452.96 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2023 ਦੇ ਜੂਨ ਮਹੀਨੇ ਨਾਲੋਂ 42 ਫੀਸਦੀ ਜ਼ਿਆਦਾ ਹੈ । ਜੂਨ 2024 ਵਿੱਚ ਇਹ ਆਮਦਨ 319.33 ਕਰੋੜ ਰੁਪਏ ਸੀ। ਜਿੰਪਾ ਨੇ ਦੱਸਿਆ ਕਿ ਮਈ 2024 ਵਿੱਚ ਵੀ 526.36 ਕਰੋੜ ਰੁਪਏ ਸਰਕਾਰੀ ਖਜ਼ਾਨੇ ਵਿੱਚ ਆਏ ਜਦਕਿ ਮਈ 2023 ਵਿੱਚ ਇਹ ਰਕਮ 430.63 ਕਰੋੜ ਰੁਪਏ ਸੀ। ਪਿਛਲੇ ਸਾਲ ਦੇ ਮੁਕਾਬਲੇ ਇਹ ਵਾਧਾ 22 ਫੀਸਦੀ ਬਣਦਾ ਹੈ।