Monday, December 23, 2024
spot_img

ਪੰਜਾਬ ਸਰਕਾਰ ਨੇ ਇਨ੍ਹਾਂ ਸਾਬਕਾ ਮੰਤਰੀਆਂ ਨੂੰ ਜਾਰੀ ਕੀਤਾ ਸਰਕਾਰੀ ਨੋਟਿਸ, ਜਾਣੋ ਕੌਣ ਨੇ ਉਹ ਮੰਤਰੀ !

Must read

ਚੰਡੀਗੜ੍ਹ, 28 ਸਤੰਬਰ : ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਕਾ ਮੰਤਰੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਸਰਕਾਰੀ ਬੰਗਲਾ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਨਵੇਂ ਨਿਯੁਕਤ ਮੰਤਰੀਆਂ ਨੂੰ ਰਿਹਾਇਸ਼ ਅਲਾਟ ਕੀਤੀ ਜਾ ਸਕੇ।
ਪੰਜਾਬ ਸਿਵਲ ਸਕੱਤਰੇਤ ਦੇ ਪ੍ਰਸ਼ਾਸਨਿਕ ਅਧਿਕਾਰੀ ਨੇ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਚੇਤਨ ਸਿੰਘ ਜੋੜੇਮਾਜਰਾ, ਬਲਕਾਰ ਸਿੰਘ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਮੰਤਰੀ ਨੂੰ ਅਹੁਦੇ ਤੋਂ ਹਟਾਏ ਜਾਣ ਦੇ 15 ਦਿਨਾਂ ਦੇ ਅੰਦਰ ਸਰਕਾਰੀ ਰਿਹਾਇਸ਼ ਰਿਹਾਇਸ਼ ਖਾਲੀ ਕਰਨੀ ਪਵੇਗੀ। ਇਸ ਲਈ ਉਨ੍ਹਾਂ ਨੂੰ ਮਕਾਨ ਖਾਲੀ ਕਰਕੇ ਲੋਕ ਨਿਰਮਾਣ ਵਿਭਾਗ ਨੂੰ ਸੌਂਪਣਾ ਚਾਹੀਦਾ ਹੈ ਤਾਂ ਜੋ ਨਵੇਂ ਬਣੇ ਮੰਤਰੀਆਂ ਨੂੰ ਮਕਾਨ ਅਲਾਟ ਕੀਤੇ ਜਾ ਸਕਣ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article