ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਨਸ਼ਿਆਂ ਖਿਲਾਫ ਜੰਗ ਸ਼ੁਰੂ ਕਰ ਦਿੱਤੀ ਹੈ। ਇਸ ਦੀ ਨਿਗਰਾਨੀ ਲਈ ਪੰਜ ਮੈਂਬਰੀ ਹਾਈ ਪਾਵਰ ਕਮੇਟੀ ਬਣਾਈ ਗਈ ਹੈ। ਕਮੇਟੀ ਦਾ ਕੰਮ ਨਸ਼ਿਆਂ ਸਬੰਧੀ ਕੀਤੀ ਜਾ ਰਹੀ ਕਾਰਵਾਈ ‘ਤੇ ਨਜ਼ਰ ਰੱਖਣਾ ਹੋਵੇਗਾ। ਕਮੇਟੀ ਵਿੱਚ ਪੰਜ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਇਸ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ। ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰਨਪ੍ਰੀਤ ਸੌਂਧ ਕਮੇਟੀ ਦੇ ਮੈਂਬਰ ਹੋਣਗੇ।
ਪੰਜਾਬ ਸਰਕਾਰ ਵੱਲੋਂ WAR ON DRUGS ਤਹਿਤ ਇੱਕ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਜ਼ਮੀਨੀ ਪੱਧਰ ‘ਤੇ ਕੰਮ ਕਰੇਗੀ। ਪਿੰਡ ਪੱਧਰ ‘ਤੇ ਲੋਕਾਂ ਵਿਚ ਜਾਏਗੀ। ਉਨ੍ਹਾਂ ਨਾਲ ਗੱਲ ਕਰਨਗੇ। ਇਹ ਵੀ ਦੇਖਿਆ ਜਾਵੇਗਾ ਕਿ ਸਰਕਾਰ ਦੀ ਮੁਹਿੰਮ ਠੀਕ ਚੱਲ ਰਹੀ ਹੈ ਜਾਂ ਨਹੀਂ। ਕਮੇਟੀ ਆਪਣੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪੇਗੀ। ਇਸ ਤੋਂ ਬਾਅਦ ਸੁਧਾਰ ਦਾ ਸਿਲਸਿਲਾ ਜਾਰੀ ਰਹੇਗਾ।