Monday, December 23, 2024
spot_img

ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ, DDPO ਦੇਖਣਗੇ ਪਿੰਡਾਂ ਦੇ ਕੰਮਕਾਜ

Must read

ਪੰਜਾਬ ਸਰਕਾਰ ਨੇ ਸੂਬੇ ਦੀਆਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਹੈ। ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਇਸ ਦੇ ਸਬੰਧ ‘ਚ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ । ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਿਆ ਹੈ ।

ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 72 ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ । ਹੁਣ ਚੇਅਰਮੈਨਾਂ ਦੀ ਥਾਂ ‘ਤੇ DDPO ਨੂੰ ਪ੍ਰਬੰਧਕ ਲਾਇਆ ਗਿਆ ਹੈ ।

ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਚਾਇਤੀ ਚੋਣਾਂ ਜਲਦ ਹੋ ਸਕਦੀਆਂ ਹਨ । ਜਿਨ੍ਹਾਂ ਪੰਚਾਇਤ ਸੰਮਤੀਆਂ ਨੂੰ ਭੰਗ ਕੀਤਾ ਗਿਆ ਹੈ, ਉਨ੍ਹਾਂ ਦੀ ਟਰਮ ਅਗਸਤ ਮਹੀਨੇ ਤੋਂ 10 ਸਤੰਬਰ ਤੱਕ ਦੀ ਬਣਦੀ ਸੀ ।

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਜਲਦ ਹੀ ਗ੍ਰਾਮ ਪੰਚਾਇਤ ਚੋਣਾਂ ਦੇ ਨਾਲ ਹੀ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਕਰਵਾ ਸਕਦੀ ਹੈ। ਦੱਸ ਦੇਈਏ ਕਿ ਪੰਜਾਬ ਵਿੱਚ 13 ਹਜ਼ਾਰ ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article