Monday, December 23, 2024
spot_img

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਵੀਆਈਪੀ ਲੋਕਾਂ ਨੂੰ ਨਹੀਂ ਮਿਲੇਗੀ ਮੁਫਤ ਸੁਰੱਖਿਆ

Must read

ਲੁਧਿਆਣਾ, 20 ਜੂਨ : ਪੰਜਾਬ ਸਰਕਾਰ ਨੇ ਸੁਰੱਖਿਆ ਨੂੰ ਲੈਕੇ ਸੀਓਪੀ ਦਾ ਨਵਾਂ ਖਰੜਾ ਤਿਆਰ ਕਰ ਲਿਆ ਹੈ। ਸੀਓਪੀ ਦਾ ਖਰੜਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ ਵੀਆਈਪੀ ਲੋਕਾਂ ਨੂੰ ਮੁਫਤ ਸੁਰੱਖਿਆ ਨਹੀਂ ਮਿਲੇਗੀ, ਸਗੋਂ ਉਨ੍ਹਾਂ ਨੂੰ ਉਸ ਦੀ ਕੀਮਤ ਚੁਕਾਉਣੀ ਪਵੇਗੀ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਨਵੀਂ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ 1 ਜੁਲਾਈ ਤੋਂ ਲਾਗੂ ਹੋ ਜਾਵੇਗੀ। ਜਿਸ ਬਾਰੇ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਹੈ।
ਜਾਣਕਾਰੀ ਅਨੁਸਾਰ ਇਸ ਨਵੇਂ ਖਰੜੇ ਅਨੁਸਾਰ 3 ਲੱਖ ਰੁਪਏ ਤੋਂ ਘੱਟ ਆਮਦਨ ਵਾਲੇ ਲੋਕਾਂ ਨੂੰ ਮੁਫਤ ਸੁਰੱਖਿਆ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹੋਰ ਲੋਕਾਂ ਨੂੰ ਭੁਗਤਾਨ ਕਰਨਾ ਹੋਵੇਗਾ।
ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਪੁਲਿਸ ਸੁਰੱਖਿਆ ਲਈ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ (ਸੀਓਪੀ) ਦਾ ਖਰੜਾ ਤਿਆਰ ਕਰਕੇ ਪੇਸ਼ ਕੀਤਾ ਹੈ। ਇਸ ਵਿੱਚ ਪੁਲਿਸ ਨੇ ਕਿਹਾ ਹੈ ਕਿ ਸੂਬੇ ਵਿੱਚ 900 ਤੋਂ ਵੱਧ ਲੋਕਾਂ ਨੂੰ ਪੁਲਿਸ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ।
ਇਨ੍ਹਾਂ ਲੋਕਾਂ ਨੂੰ ਤਿੰਨ ਸ਼੍ਰੇਣੀਆਂ ਵਿੱਚ ਰੱਖਿਆ ਗਿਆ ਹੈ। ਰਾਜਨੇਤਾ ਪਹਿਲੇ ਸਥਾਨ ‘ਤੇ, ਮਸ਼ਹੂਰ ਹਸਤੀਆਂ ਦੂਜੇ ਸਥਾਨ ‘ਤੇ ਅਤੇ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਲੋਕ ਤੀਜੇ ਸਥਾਨ ‘ਤੇ ਹਨ। ਹਰ ਤਿੰਨ ਮਹੀਨੇ ਬਾਅਦ ਸੁਰੱਖਿਆ ਸਮੀਖਿਆ ਕੀਤੀ ਜਾਵੇਗੀ। ਇਸ ਦੇ ਆਧਾਰ ‘ਤੇ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ।
ਦੱਸ ਦਈਏ ਕਿ ਹਾਈਕੋਰਟ ‘ਚ ਇਕ ਮਾਮਲੇ ਦੀ ਸੁਣਵਾਈ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਪੰਜਾਬ ‘ਚ 900 ਲੋਕਾਂ ਨੂੰ ਪੁਲਸ ਸੁਰੱਖਿਆ ਦਿੱਤੀ ਗਈ ਹੈ ਅਤੇ ਇਨ੍ਹਾਂ ‘ਚੋਂ ਸਿਰਫ 39 ਲੋਕ ਹੀ ਇਸ ਸੁਰੱਖਿਆ ਦੇ ਬਦਲੇ ਸਰਕਾਰ ਨੂੰ ਪੈਸੇ ਦਿੰਦੇ ਹਨ। ਇਸ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਜੇਕਰ ਇੰਨੀ ਵੱਡੀ ਗਿਣਤੀ ‘ਚ ਲੋਕਾਂ ਨੂੰ ਪੁਲਿਸ ਸੁਰੱਖਿਆ ਦਿੱਤੀ ਗਈ ਹੈ ਤਾਂ ਇਹ ਤੈਅ ਹੈ ਕਿ ਇਨ੍ਹਾਂ 900 ਲੋਕਾਂ ਦੀ ਸੁਰੱਖਿਆ ਲਈ ਸੈਂਕੜੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਪੁਲਿਸ ਰਾਜ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਰਮਚਾਰੀਆਂ ਦੀ ਕਮੀ ਹੋਣੀ ਚਾਹੀਦੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article