ਪੰਜਾਬ ‘ਚ ਸਰਦੀ ਦੇ ਮੌਸਮ ਨੂੰ ਧਿਆਨ ‘ਚ ਰੱਖਦੇ ਹੋਏ ਹੁਣ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ‘ਚ ਦੇਸੀ ਘਿਓ ਦਾ ਹਲਵਾ ਅਤੇ ਖੀਰ ਮਿਲੇਗੀ। ਸਿੱਖਿਆ ਵਿਭਾਗ ਨੇ ਨਵੇਂ ਸਾਲ ਲਈ ਮਿਡ-ਡੇ-ਮੀਲ ਦਾ ਮੈਨਿਊ ਜਾਰੀ ਕਰ ਦਿੱਤਾ ਹੈ। ਇਹ ਮੈਨਿਊ 8 ਜਨਵਰੀ ਨੂੰ ਸਕੂਲ ਖੁੱਲ੍ਹਦੇ ਹੀ ਲਾਗੂ ਹੋ ਜਾਵੇਗਾ। ਇਹ ਮੈਨਿਊ 31 ਜਨਵਰੀ ਤੱਕ ਰਹੇਗਾ। ਇਸ ਤੋਂ ਬਾਅਦ ਸਰਕਾਰ ਵੱਲੋਂ ਇਸ ਵਿੱਚ ਬਦਲਾਅ ਕੀਤੇ ਜਾਣਗੇ।
ਇਸ ਤੋਂ ਪਹਿਲਾਂ ਬੱਚਿਆਂ ਨੂੰ ਫਲ ਦੇਣ ਦਾ ਫੈਸਲਾ ਲਿਆ ਗਿਆ ਸੀ। ਉਸ ਸਮੇਂ ਵਿਭਾਗ ਦੀ ਦਲੀਲ ਸੀ ਕਿ ਇਸ ਨਾਲ ਜਿੱਥੇ ਬੱਚਿਆਂ ਨੂੰ ਸਰੀਰਕ ਲਾਭ ਮਿਲੇਗਾ, ਉੱਥੇ ਕਿਸਾਨਾਂ ਨੂੰ ਵੀ ਇਸ ਦਾ ਲਾਭ ਹੋਵੇਗਾ। ਜੇਕਰ ਕਿਸੇ ਵੀ ਸਥਾਨ ‘ਤੇ ਨਿਰਧਾਰਤ ਮੈਨਿਊ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਸਕੂਲ ਮੁਖੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਵਿੱਚ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਹਨ। ਜਿੱਥੇ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਖਾਣਾ ਪਰੋਸਿਆ ਜਾਂਦਾ ਹੈ। ਇਸ ਪਿੱਛੇ ਬੱਚਿਆਂ ਨੂੰ ਸਕੂਲ ਨਾਲ ਜੋੜਨ ਦੀ ਕੋਸ਼ਿਸ਼ ਹੈ। ਮਿਡ-ਡੇ-ਮੀਲ ਲਈ ਵਿਭਾਗ ਵੱਲੋਂ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਮਿਡ-ਡੇ-ਮੀਲ ਵਿਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦਾ ਰਿਕਾਰਡ ਵੀ ਰੱਖਿਆ ਜਾਂਦਾ ਹੈ। ਇਸ ਦੇ ਲਈ ਸਾਰੇ ਸਕੂਲਾਂ ਵਿੱਚ ਕੁੱਕ ਤਾਇਨਾਤ ਕਰ ਦਿੱਤੇ ਗਏ ਹਨ।
ਮਿਡ ਡੇ ਮੀਲ ਮੈਨਿਊ
ਸੋਮਵਾਰ – ਦਾਲ (ਮੌਸਮੀ ਸਬਜ਼ੀਆਂ) ਅਤੇ ਰੋਟੀ
ਮੰਗਲਵਾਰ – ਰਾਜਮਾ ਚੌਲ ਅਤੇ ਖੀਰ
ਬੁੱਧਵਾਰ – ਕਾਲੇ ਅਤੇ ਚਿੱਟੇ ਚਨੇ (ਆਲੂ ਮਿਲਾ ਕੇ) ਅਤੇ ਰੋਟੀ ਦੇਸੀ ਘਿਓ ਦਾ ਹਲਵਾ
ਵੀਰਵਾਰ – ਕੜ੍ਹੀ (ਆਲੂ ਅਤੇ ਪਿਆਜ਼ ਦੇ ਪਕੌੜਿਆਂ ਨਾਲ) ਅਤੇ ਚੌਲ
ਸ਼ੁੱਕਰਵਾਰ – ਮੌਸਮੀ ਸਬਜ਼ੀਆਂ ਅਤੇ ਰੋਟੀ
ਸ਼ਨੀਵਾਰ – ਛੋਲਿਆਂ ਦੀ ਦਾਲ, ਚੌਲ ਅਤੇ ਕਿੰਨੂ