Monday, March 31, 2025
spot_img

ਪੰਜਾਬ ਸਰਕਾਰ ਨੇ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਦਿੱਤੀ ਪ੍ਰਵਾਨਗੀ: ਡਾ. ਬਲਜੀਤ ਕੌਰ

Must read

ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਕਾਨੂੰਨੀ ਤੌਰ ‘ਤੇ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਵੱਲ ਇੱਕ ਵੱਡਾ ਕਦਮ ਚੁੱਕਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਨਾਲ ਸੰਭਾਵੀ ਮਾਪਿਆਂ ਲਈ ਗੋਦ ਲੈਣ ਦੀ ਪ੍ਰਕਿਰਿਆ ਸਰਲ ਅਤੇ ਤੇਜ਼ ਹੋ ਜਾਵੇਗੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਨਾਥ ਬੱਚਿਆਂ ਦੀ ਭਲਾਈ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਸਰਕਾਰ ਨੇ 176 ਨਵੀਆਂ ਅਸਾਮੀਆਂ ਪੈਦਾ ਕੀਤੀਆਂ ਹਨ। ਇਹ ਕਰਮਚਾਰੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਹਿਜ, ਤੇਜ਼ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਅਨਾਥ ਬੱਚੇ ਨੂੰ ਪਿਆਰ ਭਰਿਆ ਅਤੇ ਸੁਰੱਖਿਅਤ ਘਰ ਮਿਲੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਵੀ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਕਿ ਗੋਦ ਲੈਣ ਦੀ ਪ੍ਰਕਿਰਿਆ ਨੈਤਿਕ ਮਾਪਦੰਡਾਂ ਅਨੁਸਾਰ ਹੋਵੇ ਅਤੇ ਹਰ ਬੱਚੇ ਨੂੰ ਉਹ ਸਾਰੀਆਂ ਸਹੂਲਤਾਂ ਮਿਲਣ ਜਿਨ੍ਹਾਂ ਦਾ ਉਹ ਹੱਕਦਾਰ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੀ ਮੌਜੂਦਾ ਸਰਕਾਰ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਸੁਰੱਖਿਅਤ ਅਤੇ ਚੰਗੇ ਪਾਲਣ-ਪੋਸ਼ਣ ਵਾਲੇ ਪਰਿਵਾਰ ਪ੍ਰਦਾਨ ਕਰਕੇ, ਇਹ ਬੱਚੇ ਚੰਗੀ ਸਿੱਖਿਆ ਪ੍ਰਾਪਤ ਕਰਨ ਅਤੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਣ।

ਉਨ੍ਹਾਂ ਅੱਗੇ ਕਿਹਾ ਕਿ ਇਹ ਯਤਨ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਸੂਬਾ ਸਰਕਾਰ ਹਮੇਸ਼ਾ ਇਹ ਯਕੀਨੀ ਬਣਾਉਣ ਲਈ ਕੰਮ ਕਰੇਗੀ ਕਿ ਹਰ ਬੱਚੇ ਨੂੰ ਇੱਕ ਆਦਰਸ਼ ਅਤੇ ਪਿਆਰ ਭਰਿਆ ਜੀਵਨ ਮਿਲੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article