Tuesday, December 17, 2024
spot_img

ਪੰਜਾਬ ਸਰਕਾਰ ਨੇ 19 ਦਸੰਬਰ ਨੂੰ ਬੁਲਾਈ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ ‘ਤੇ ਬਣਾਈ ਜਾਵੇਗੀ ਰਣਨੀਤੀ

Must read

ਪੰਜਾਬ ਦੇ ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਹਨ। ਉੱਥੇ ਹੀ ਕੇਂਦਰ ਸਰਕਾਰ ਨੇ ਖੇਤੀ ਸੈਕਟਰ ਲਈ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਜਾਰੀ ਕਰਕੇ ਕਿਸਾਨਾਂ ਲਈ ਨਵੀਂ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਹੁਣ ਪੰਜਾਬ ਸਰਕਾਰ ਨੇ ਇਸ ਮਾਮਲੇ ਸਬੰਧੀ ਕਿਸਾਨ ਤੇ ਮਜ਼ਦੂਰ ਆਗੂਆਂ ਦੀ 19 ਤਰੀਕ ਨੂੰ ਮੀਟਿੰਗ ਸੱਦੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕੇਂਦਰ ਨੂੰ ਖਰੜੇ ਦਾ ਅਧਿਐਨ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਦੇਣ ਲਈ ਕਿਹਾ ਹੈ। ਇਸ ਤੋਂ ਬਾਅਦ ਉਨ੍ਹਾਂ ਵਲੋਂ ਜਵਾਬ ਦਿੱਤਾ ਜਾਵੇਗਾ।

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਮਾਮਲੇ ਸਬੰਧੀ ਅਧਿਕਾਰੀਆਂ ਤੇ ਮਾਹਿਰਾਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਜਲਦਬਾਜ਼ੀ ਦੇ ਹੱਕ ਵਿੱਚ ਨਹੀਂ ਹਨ। ਉਨ੍ਹਾਂ ਨੇ ਕਿਸਾਨਾਂ ਦੀ ਮੀਟਿੰਗ ਬੁਲਾਈ ਹੈ। ਜਿਸ ਤੋਂ ਬਾਅਦ ਅਗਲੀ ਰਣਨੀਤੀ ਬਣਾਈ ਜਾਵੇਗੀ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡਰਾਫਟ ‘ਚ ਦੇਸ਼ ਭਰ ‘ਚ ਬਾਜ਼ਾਰਾਂ ‘ਚ ਵਿਕਣ ਵਾਲੇ ਸਾਮਾਨ ‘ਤੇ ਟੈਕਸ ਲਗਾਉਣ ਦੀ ਵਿਵਸਥਾ ਕੀਤੀ ਗਈ ਹੈ। ਪਹਿਲਾਂ ਜੀਐਸਟੀ ਕੌਂਸਲ ਬਣਾਈ ਗਈ ਸੀ। ਪਰ ਅਨੁਭਵ ਸਾਡੇ ਸਾਹਮਣੇ ਹੈ।

ਉੱਥੇ ਹੀ ਕਿਸਾਨ ਵੀ ਇਸ ਜਾਰੀ ਖਰੜੇ ਨੂੰ ਲੈ ਕੇ ਸੰਘਰਸ਼ ਦੇ ਰਾਹ ‘ਤੇ ਆਉਣ ਦੀ ਰਣਨੀਤੀ ਬਣਾ ਰਹੇ ਹਨ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦਾ ਕਹਿਣਾ ਹੈ ਕਿ ਲੱਗਦਾ ਹੈ ਕਿ ਕਿਸਾਨਾਂ ਵੱਲੋਂ ਰੱਦ ਕੀਤੇ ਤਿੰਨ ਨਵੇਂ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਕੀਤਾ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article