ਇਸ ਸਮੇਂ ਪੰਜਾਬ ਤੋਂ ਵੱਡੀ ਖ਼ਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਕਾਰਨ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ ਵਿੱਚ 31 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਕਾਰਨ ਸਰਕਾਰੀ, ਅਰਧ-ਸਰਕਾਰੀ ਦਫ਼ਤਰ, ਸਕੂਲ, ਕਾਲਜ ਅਤੇ ਵਿਦਿਅਕ ਅਦਾਰੇ ਦੁਪਹਿਰ ਤੋਂ ਬਾਅਦ ਬੰਦ ਰਹਿਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਵੀ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਤੁਹਾਨੂੰ ਦੱਸ ਦੇਈਏ ਕਿ ਇਹ ਫੈਸਲਾ 31 ਜਨਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਦਿਵਸ ਮੌਕੇ ਕੱਢੇ ਜਾਣ ਵਾਲੇ ਜਲੂਸ ਦੇ ਮੱਦੇਨਜ਼ਰ ਲਿਆ ਗਿਆ ਹੈ।





