ਪੰਜਾਬ ਸਰਕਾਰ ਨੇ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਛੁੱਟੀਆਂ 1 ਜੂਨ ਤੋਂ 30 ਜੂਨ ਤੱਕ ਚੱਲਣਗੀਆਂ। ਇਸ ਸੰਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਤੇਜ਼ ਗਰਮੀ ਕਾਰਨ ਚੰਡੀਗੜ੍ਹ ਦੇ ਸਕੂਲ ਪਹਿਲਾਂ ਹੀ ਬੰਦ ਕਰ ਦਿੱਤੇ ਗਏ ਹਨ।

ਗਰਮੀਆਂ ਦੇ ਮੌਸਮ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਹੈ।




