ਦਿ ਸਿਟੀ ਹੈੱਡ ਲਾਈਨਸ
ਦਿੱਲੀ, 28 ਜਨਵਰੀ : ਮੋਦੀ ਸਰਕਾਰ ਇੱਕ ਫਰਵਰੀ ਨੂੰ ਆਪਣੇ ਦੂਜੇ ਕਾਰਜਕਾਲ ਲਈ ਆਖਰੀ ਬਜਟ ਸੰਸਦ ਵਿੱਚ ਪੇਸ਼ ਕਰਨ ਜਾ ਰਹੀ ਹੈ। ਉਮੀਦ ਹੈ ਕਿ ਇਸ ਬਜਟ ‘ਚ ਟੈਕਸ ਛੋਟ ਤੋਂ ਲੈਕੇ ਬੁਨਿਆਦੀ ਢਾਂਚੇ ਅਤੇ ਰੱਖਿਆ ਲਈ ਕੁਝ ਐਲਾਨ ਕੀਤਾ ਜਾ ਸਕਦਾ ਹੈ। ਪਹਿਲਾਂ ਇਹ ਬਜਟ 28 ਫਰਵਰੀ ਨੂੰ ਪੇਸ਼ ਕੀਤਾ ਜਾਂਦਾ ਸੀ, ਪਰ ਹੁਣ ਇਸ ਨੂੰ ਬਦਲ ਕੇ 1 ਫਰਵਰੀ ਕਰ ਦਿੱਤਾ ਗਿਆ ਹੈ। ਮੋਦੀ ਸਰਕਾਰ ਨੇ ਇਹ ਸਾਲਾਂ ਪੁਰਾਣੀ ਰਵਾਇਤ ਨੂੰ ਤੋੜ ਦਿੱਤਾ ਹੈ।
ਸਾਲ 2017 ਵਿੱਚ, ਸਾਬਕਾ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਐਲਾਨ ਕੀਤਾ ਸੀ ਕਿ ਕੇਂਦਰੀ ਬਜਟ, ਜੋ ਹੁਣ ਫਰਵਰੀ ਦੇ ਆਖਰੀ ਕੰਮਕਾਜੀ ਦਿਨ ਪੇਸ਼ ਕੀਤਾ ਜਾਂਦਾ ਹੈ, ਇਹ ਇੱਕ ਸਰਕਾਰੀ ਦਸਤਾਵੇਜ਼ ਹੈ, ਜਿਸ ਦੇ ਤਹਿਤ ਸਰਕਾਰ ਆਉਣ ਵਾਲੇ ਵਿੱਤੀ ਸਾਲ ਦੌਰਾਨ ਅਨੁਮਾਨਿਤ ਖਰਚਿਆਂ ਨੂੰ ਤਿਆਰ ਕਰਦੀ ਹੈ ਅਤੇ ਮਾਲੀਆ ਪੈਦਾ ਕਰਦੀ ਹੈ। ਇਸ ਤੋਂ ਬਾਅਦ ਇਸ ਨੂੰ ਸੰਸਦ ਤੋਂ ਮਨਜ਼ੂਰੀ ਮਿਲਦੀ ਹੈ। ਇਹ ਪਰੰਪਰਾ 1860 ਦੇ ਦਹਾਕੇ ਵਿੱਚ ਈਸਟ ਇੰਡੀਆ ਕੰਪਨੀ ਦੇ ਅਧਿਕਾਰੀਆਂ ਦੁਆਰਾ ਸ਼ੁਰੂ ਕੀਤੀ ਗਈ ਸੀ।
ਬਜਟ 2024 ਦੀ ਤਰੀਕ ਦਾ ਖੁਲਾਸਾ ਹੋ ਗਿਆ ਹੈ। ਅੰਤਰਿਮ ਬਜਟ 1 ਫਰਵਰੀ 2024 ਨੂੰ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਅੰਤਰਿਮ ਬਜਟ ਪੇਸ਼ ਕਰਨਗੇ। ਵਿੱਤ ਮੰਤਰੀ ਸੀਤਾਰਮਨ ਸੰਸਦ ‘ਚ ਬਜਟ ਦੌਰਾਨ ਜਾਣਕਾਰੀ ਦੇਣਗੇ ਕਿ ਦੇਸ਼ ਲਈ ਪਿਛਲੇ ਇਕ ਸਾਲ ਦਾ ਆਰਥਿਕ ਖਾਤਾ ਕਿਵੇਂ ਰਿਹਾ ਅਤੇ ਆਉਣ ਵਾਲੇ ਵਿੱਤੀ ਸਾਲ ‘ਚ ਕਿਹੜੇ ਕੰਮਾਂ ਲਈ ਕਿੰਨ੍ਹੇ ਪੈਸੇ ਦੀ ਲੋੜ ਪਵੇਗੀ।