ਫਿਰੋਜ਼ਪੁਰ, 30 ਜੁਲਾਈ : ਫਿਰੋਜ਼ਪੁਰ ਨੇੜੇ ਇਕ ਰੇਲਗੱਡੀ ਵਿਚ ਬੰਬ ਹੋਣ ਦੀ ਸੂਚਨਾ ਮਿਲੀ ਹੈ। ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਰੇਲਵੇ ਵਿੱਚ ਹੜਕੰਪ ਮਚ ਗਿਆ ਹੈ, ਪੁਲਸ ਟੀਮ ਅਤੇ ਬੰਬ ਨਿਰੋਧਕ ਦਸਤੇ ਮੌਕੇ ‘ਤੇ ਪਹੁੰਚ ਗਏ। ਰੇਲ ਗੱਡੀ ਨੂੰ ਪੰਜਾਬ ਦੇ ਫ਼ਿਰੋਜ਼ਪੁਰ ਦੇ ਕਾਸੂ ਬੇਗੂ ਰੇਲਵੇ ਸਟੇਸ਼ਨ ਨੇੜੇ ਰੇਲਵੇ ਨੇ ਜਲਦਬਾਜ਼ੀ ਵਿੱਚ ਰੇਲ ਗੱਡੀ ਨੂੰ ਰੋਕ ਦਿੱਤਾ। ਫ਼ਿਰੋਜ਼ਪੁਰ ਦੇ ਐਸਐਸਪੀ ਸੌਮਿਆ ਮਿਸ਼ਰਾ ਨੇ ਕਿਹਾ, “ਫ਼ਿਰੋਜ਼ਪੁਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਾਸੂ ਬੇਗੂ ਰੇਲਵੇ ਸਟੇਸ਼ਨ ‘ਤੇ ਇੱਕ ਰੇਲਗੱਡੀ ਨੂੰ ਰੋਕਿਆ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਯਾਤਰੀਆਂ ਨੂੰ ਬਾਹਰ ਕੱਢਿਆ ਗਿਆ ਹੈ। ਪੰਜਾਬ ਪੁਲਿਸ ਦੀਆਂ ਤਿੰਨ ਬੰਬ ਨਿਰੋਧਕ ਦਸਤੇ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਜਾਣਗੇ, ਡੌਗ ਸਕੁਐਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਰੇਲਗੱਡੀ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਟਰੇਨ ਜੰਮੂ ਤੋਂ ਅਹਿਮਦਾਬਾਦ ਜਾ ਰਹੀ ਸੀ।