ਤਰਨਤਾਰਨ ਦੇ ਪਿੰਡ ਭੁੱਲਰ ਨੇੜੇ ਪੁਲਿਸ ਤੇ ਬਦਮਾਸ਼ ਵਿਚਾਲੇ ਐਨਕਾਊਂਟਰ ਹੋਇਆ ਹੈ। ਪੁਲਿਸ ਨੇ ਫਿਰੌਤੀਆਂ ਮੰਗਣ ਵਾਲੇ ਬਦਮਾਸ਼ ਨੂੰ ਕਾਬੂ ਕੀਤਾ ਹੈ। ਪੁਲਿਸ ਵੱਲੋਂ ਰੋਕੇ ਜਾਣ ‘ਤੇ ਬਦਮਾਸ਼ ਨੇ ਫਾਇਰਿੰਗ ਕੀਤੀ ਤੇ ਜਵਾਬੀ ਕਾਰਵਾਈ ਬਦਮਾਸ਼ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਹੈ। ਮੁਲਜ਼ਮ ਦੀ ਪਛਾਣ ਗੁਰਲਾਲ ਸਿੰਘ ਵਜੋਂ ਹੋਈ ਹੈ ਤੇ ਉਸ ਕੋਲੋਂ 32 ਬੋਰ ਦਾ ਪਿਸਤੌਲ, ਇਕ ਮੈਗਜ਼ੀਨ ਤੇ ਜ਼ਿੰਦਾ ਕਾਰਤੂਸ ਸਣੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਕਿ ਜਿਵੇਂ ਹੀ ਤਰਨਤਾਰਨ ਪੁਲਿਸ ਨੇ ਭੁੱਲਰ ਪਿੰਡ ਕੋਲ ਗੁਰਲਾਲ ਸਿੰਘ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਬਦਮਾਸ਼ ਨੇ ਪੁਲਿਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਬਦਮਾਸ਼ ‘ਤੇ ਗੋਲੀਆਂ ਚਲਾਈਆਂ ਗਈਆਂ ਜਿਸ ਨਾਲ ਗੁਰਲਾਲ ਸਿੰਘ ਜਖਮੀ ਹੋ ਗਿਆ ਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਗੰਭੀਰਤਾ ਨਾਲ ਪੁੱਛਗਿਛ ਕੀਤੀ ਜਾਵੇਗੀ।