ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ 17 ਮਾਰਚ ਤੋਂ OTT ਪਲੇਟਫਾਰਮ Netflix ‘ਤੇ ਸਟ੍ਰੀਮ ਹੋਣ ਜਾ ਰਹੀ ਹੈ। ਇਹ ਜਾਣਕਾਰੀ ਕੰਗਨਾ ਰਣੌਤ ਨੇ ਖੁਦ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕਰਕੇ ਦਿੱਤੀ।
ਤੁਹਾਨੂੰ ਦੱਸ ਦੇਈਏ ਕਿ ਜ਼ੀ ਸਟੂਡੀਓਜ਼ ਅਤੇ ਮਣੀਕਰਨਿਕਾ ਫਿਲਮਜ਼ ਦੁਆਰਾ ਨਿਰਮਿਤ ਇਹ ਫਿਲਮ ‘ਐਮਰਜੈਂਸੀ’ ਦੀ ਕਹਾਣੀ 1975 ਦੇ ਉਸ ਸਮੇਂ ‘ਤੇ ਅਧਾਰਤ ਹੈ, ਜਦੋਂ ਭਾਰਤ ਵਿੱਚ ਐਮਰਜੈਂਸੀ ਲਗਾਈ ਗਈ ਸੀ। ਇਸ ਫਿਲਮ ਵਿੱਚ ਕੰਗਨਾ ਰਣੌਤ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ਨਿਭਾਈ ਹੈ। ਇਹੀ ਫਿਲਮ ਐਮਰਜੈਂਸੀ 17 ਜਨਵਰੀ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਪਰ ਹੁਣ ਇਹ ਫਿਲਮ OTT ਪਲੇਟਫਾਰਮ Netflix ‘ਤੇ ਰਿਲੀਜ਼ ਹੋਣ ਜਾ ਰਹੀ ਹੈ।
ਕੰਗਨਾ ਰਣੌਤ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਕੇ ਫਿਲਮ ਦੀ OTT ਰਿਲੀਜ਼ ਮਿਤੀ ਦਾ ਐਲਾਨ ਕੀਤਾ ਹੈ। ਉਸਨੇ ਇੰਸਟਾਗ੍ਰਾਮ ਸਟੋਰੀਜ਼ ‘ਤੇ ਲਿਖਿਆ, ‘ਐਮਰਜੈਂਸੀ 17 ਮਾਰਚ ਤੋਂ OTT ਪਲੇਟਫਾਰਮ Netflix ‘ਤੇ ਸਟ੍ਰੀਮ ਹੋਵੇਗੀ।’