Sunday, September 8, 2024
spot_img

ਬਟਾਲਾ ਪੁਲਿਸ ਨੂੰ ਵੱਡੀ ਕਾਮਯਾਬੀ, ਪੁਲਿਸ ਤੇ ਗੈਂਗਸਟਰ ਵਿਚਾਲੇ ਮੁਠਭੇੜ ਦੌਰਾਨ ਗੈਂਗਸਟਰ ਜ਼ਖਮੀ, ਗ੍ਰਿਫਤਾਰ

Must read

ਬਟਾਲਾ, 27 ਜੁਲਾਈ : ਅੱਜ ਸਵੇਰੇ ਬਟਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਬਟਾਲਾ ਪੁਲਿਸ ਨੇ ਡੇਰਾ ਬਾਬਾ ਨਾਨਕ ਵਿਖੇ ਸੁਨਿਆਰੇ ਦੇ ਦੁਕਾਨ ‘ਤੇ ਬੀਤੀ ਦੁਪਹਿਰ ਗੋਲੀਆਂ ਚਲਾਉਣ ਵਾਲੇ ਗੈਂਗਸਟਰ ਨੂੰ ਘੇਰ ਕੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਗੈਂਗਸਟਰ ਨੇ ਰੁਕਣ ਦੀ ਥਾਂ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਮੁਕਾਬਲੇ ਦੌਰਾਨ ਇੱਕ ਗੋਲੀ ਗੈਂਗਸਟਰ ਦੀ ਲੱਤ ਵਿੱਚ ਲੱਗੀ। ਮੁਕਾਬਲੇ ਦੌਰਾਨ ਗੈਂਗਸਟਾਰ ਮਲਕੀਤ ਸਿੰਘ ਗੋਲੀ ਲੱਗਣ ਨਾਲ ਜਖਮੀ ਹੋ ਗਿਆ ਤੇ ਉਸ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਬਟਾਲਾ ਪੁਲਿਸ ਸਵੇਰ ਤੋਂ ਹੀ ਇਸ ਗੈਂਗਸਟਰ ਦਾ ਪਿੱਛਾ ਕਰ ਰਹੀ ਸੀ। ਗੈਂਗਸਟਰ ਮਰਸਡੀਜ਼ ਕਾਰ ਵਿੱਚ ਸਫ਼ਰ ਕਰ ਰਿਹਾ ਸੀ। ਜਦੋਂ ਪੁਲੀਸ ਨੇ ਉਸ ਨੂੰ ਘੇਰ ਕੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਗੈਂਗਸਟਰ ਨੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵਲੋਂ ਜਵਾਬੀ ਕਾਰਵਾਈ ਦੌਰਾਨ ਗੈਂਗਸਟਰ ਦੇ ਗੋਲੀ ਲੱਗਣ ਕਾਰਨ ਜਖਮੀ ਹੋ ਗਿਆ, ਜਿਸ ਨੂੰ ਬਾਅਦ ਵਿੱਚ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਇੱਥੇ ਦਸ ਦੇਈਏ ਕਿ ਕੁਝ ਦਿਨ ਪਹਿਲਾਂ ਗੈਂਗਸਟਰ ਨੇ ਖੁਦ ਦੇਸ਼ਰਾਜ ਜਵੈਲਰਜ਼ ਨੂੰ ਫੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਉਦੋਂ ਤੋਂ ਹੀ ਬਟਾਲਾ ਪੁਲਿਸ ਇਸ ਮਾਮਲੇ ਨੂੰ ਸੁਲਝਾਉਣ ਵਿੱਚ ਲੱਗੀ ਹੋਈ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article