Monday, December 23, 2024
spot_img

ਬਠਿੰਡਾ ‘ਚ ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਟਿੱਪਰ ਨਾਲ ਕਾਰ ਦੀ ਟੱਕਰ, ਪਿਓ-ਪੁੱਤ ਸਮੇਤ 3 ਦੀ ਮੌ ਤ

Must read

ਬਠਿੰਡਾ, 5 ਅਗਸਤ : ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਸਥਿਤ ਰਾਮਪੁਰ ਫੂਲ ਕਸਬੇ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਪਿਓ-ਪੁੱਤ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਫੈਦ ਰੰਗ ਦੀ ਕਾਰ ਬਰਨਾਲਾ ਤੋਂ ਬਠਿੰਡਾ ਜਾ ਰਹੀ ਸੀ। ਜਿਵੇਂ ਹੀ ਕਾਰ ਰਾਮਪੁਰਾ ਫੂਲ ਓਵਰਬ੍ਰਿਜ ਤੋਂ ਪਾਰ ਹੋਈ ਤਾਂ ਅਚਾਨਕ ਸੜਕ ‘ਤੇ ਖੜ੍ਹੇ ਟਿੱਪਰ ਦੇ ਪਿਛਲੇ ਹਿੱਸੇ ਨਾਲ ਜਾ ਟਕਰਾ ਗਈ। ਹਾਦਸੇ ਦੌਰਾਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਡਰਾਇਵਰ ‘ਤੇ ਨਾਲ ਦੂਜੀ ਸੀਟ ਤੇ ਬੈਠੇ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪਿਛਲੀ ਸੀਟ ‘ਤੇ ਬੈਠੇ ਵਿਅਕਤੀ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਰਾਮਪੁਰ ਪਹੁੰਚਾਇਆ ਗਿਆ। ਜਿੱਥੇ ਉਸ ਦੀ ਵੀ ਰਸਤੇ ਵਿੱਚ ਹੀ ਮੌਤ ਹੋ ਗਈ।
ਹਾਦਸੇ ‘ਚ ਕਾਰ ਟਿੱਪਰ ‘ਤੇ ਫਸ ਗਈ, ਜਿਸ ਨੂੰ ਲੋਕਾਂ ਨੇ ਬਾਹਰ ਕੱਢਣਾ ਪਿਆ ਅਤੇ ਕਰੀਬ ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਾਰ ‘ਚੋਂ ਬਾਹਰ ਕੱਢਿਆ ਗਿਆ। ਉਹ ਬਿਊਟੀ ਪਾਰਲਰ ਵਿੱਚ ਵਰਤੀਆਂ ਜਾਣ ਵਾਲੀਆਂ ਵਸਤੂਆਂ ਲੈ ਕੇ ਆਇਆ ਹੈ। ਮ੍ਰਿਤਕਾਂ ਦੀ ਪਹਿਚਾਣ ਹਿਮਾਂਸ਼ੂ ਵਾਸੀ ਬਠਿੰਡਾ, ਉਸ ਦੇ ਪਿਤਾ ਸਤੀਸ਼ ਕੁਮਾਰ ਵਾਸੀ ਨਵੀਂ ਬਸਤੀ ਬਠਿੰਡਾ ਅਤੇ ਦੋਸਤ ਵਿਕਰਮ ਵਾਸੀ ਮਸਜਿਦ ਵਾਲੀ ਗਲੀ ਬਠਿੰਡਾ ਵਜੋਂ ਹੋਈ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article