ਬਠਿੰਡਾ, 27 ਅਗਸਤ : ਪੰਜਾਬ ਦੇ ਬਠਿੰਡਾ ਜਿਲ੍ਹੇ ਵਿੱਚ ਸਾਂਸਦ ਕੰਗਨਾ ਰਣੌਤ ਦੀ ਨਵੀਂ ਪੰਜਾਬੀ ਫਿਲਮ ‘ਐਮਰਜੈਂਸੀ’ ਨੂੰ ਲੈਕੇ ਵਿਰੋਧ ਤੇਜ਼ ਹੋ ਗਿਆ ਹੈ। ਅੱਜ ਇਹ ਫਿਲਮ ਬਠਿੰਡਾ ਦੇ ਇੱਕ ਮਾਲ ‘ਚ ਦਿਖਾਈ ਜਾਣੀ ਸੀ, ਜਿਸ ਦੀ ਸੂਚਨਾ ਮਿਲਣ ‘ਤੇ ਨਿਹੰਗ ਸਿੰਘਾਂ ਤੇ ਸਿੱਖ ਜਥੇਬੰਦੀਆਂ ਨੇ ਵਿਰੋਧ ਕਰਦੇ ਹੋਏ ਧਰਨਾ ਲੱਗਾ ਦਿੱਤਾ। ਧਰਨੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੋਤਵਾਲੀ ਪੁਲਿਸ ਮੌਕੇ ’ਤੇ ਪਹੁੰਚ ਗਈ ਤੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਾਂਸਦ ਕੰਗਨਾ ਰਣੌਤ ਦੀ ਨਵੀਂ ਪੰਜਾਬੀ ਫਿਲਮ ‘ਐਮਰਜੈਂਸੀ’ ਵਿੱਚ ਸਿੱਖਾਂ ਕੌਮ ਨੂੰ ਗ਼ਲਤ ਤਰੀਕੇ ਨਾਲ ਫ਼ਿਲਮਾਇਆ ਗਿਆ ਹੈ, ਜਿਸ ਨਾਲ ਸਿੱਖ ਕੌਮ ਨੂੰ ਠੇਸ ਪਹੁੰਚੀ ਹੈ। ਧਰਨਾਕਾਰੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਫਿਲਮ ‘ਤੇ ਪਾਬੰਦੀ ਲਗਾਈ ਜਾਵੇ। ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਉਂਦੇ ਹੋਏ ਫਿਲਮ ਦੀ ਸਮੁੱਚੀ ਕਾਸਟ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਨੋਟਿਸ ਭੇਜਣ ਵਾਲੇ ਅਮਨਦੀਪ ਕਲਸੀ ਨੇ ਕਿਹਾ ਕਿ ਫ਼ਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਹੋਣ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਸਿੱਖ ਜਥੇਬੰਦੀਆਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨੂੰ ਆਪਣੇ ਸੰਸਦ ਮੈਂਬਰ ਦੇ ਕਿਸਾਨ ਵਿਰੋਧੀ ਬਿਆਨ ਲਈ ਮੁਆਫ਼ੀ ਮੰਗਣੀ ਹੋਵੇਗੀ। ਜਦੋਂ ਤੱਕ ਕੰਗਨਾ ਰਣੌਤ ਵੀ ਮੁਆਫੀ ਨਹੀਂ ਮੰਗਦੀ, ਉਦੋਂ ਤੱਕ ਉਸ ਦਾ ਵਿਰੋਧ ਕੀਤਾ ਜਾਵੇਗਾ।