‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿਚ ਬੁਲਡੋਜ਼ਰ ਐਕਸ਼ਨ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਬਠਿੰਡਾ ਵਿੱਚ ਦੋ ਗੈਰ-ਕਾਨੂੰਨੀ ਇਮਾਰਤਾਂ ਢਾਹ ਦਿੱਤੀਆਂ ਗਈਆਂ। ਧੋਬੀਆਣਾ ਬਸਤੀ ਵਿੱਚ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ। ਇਹ ਕਾਰਵਾਈ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਕੀਤੀ ਗਈ।
ਐਸਪੀ ਸਿਟੀ ਨਰਿੰਦਰ ਸਿੰਘ ਨੇ ਕਿਹਾ ਕਿ ਢਾਹੀਆਂ ਗਈਆਂ ਇਮਾਰਤਾਂ ਨੀਤੂ ਅਤੇ ਰਮੇਸ਼ ਸਾਹਨੀ ਉਰਫ਼ ਰੈਂਬੋ ਦੀਆਂ ਹਨ। ਦੋਵਾਂ ਵਿਰੁੱਧ ਨਸ਼ਾ ਤਸਕਰੀ ਸਮੇਤ ਵੱਖ-ਵੱਖ ਅਪਰਾਧਾਂ ਵਿੱਚ 16 ਮਾਮਲੇ ਦਰਜ ਹਨ। ਕਬਜ਼ਾਧਾਰੀਆਂ ਨੂੰ ਕਈ ਵਾਰ ਨੋਟਿਸ ਦਿੱਤੇ ਗਏ ਸਨ। ਜਗ੍ਹਾ ਖਾਲੀ ਨਾ ਕਰਨ ‘ਤੇ ਬੁਲਡੋਜ਼ਰ ਕਾਰਵਾਈ ਕੀਤੀ ਗਈ।
ਪੁਲਿਸ ਨੇ 1 ਮਾਰਚ, 2025 ਤੋਂ ਨਸ਼ਾ ਤਸਕਰੀ ਦੇ 821 ਮਾਮਲੇ ਦਰਜ ਕੀਤੇ ਹਨ। ਇਨ੍ਹਾਂ ਮਾਮਲਿਆਂ ਵਿੱਚ 1276 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ 37 ਵੱਡੇ ਨਸ਼ਾ ਤਸਕਰੀ ਸ਼ਾਮਲ ਹਨ। ਪੁਲਿਸ ਨੇ 2023 ਤੱਕ ਨਸ਼ਾ ਤਸਕਰਾਂ ਦੀ 10.5 ਕਰੋੜ ਰੁਪਏ ਦੀ ਜਾਇਦਾਦ ਵੀ ਜ਼ਬਤ ਕੀਤੀ ਹੈ। ਇਹ ਕਾਰਵਾਈ ਡਿਪਟੀ ਕਮਿਸ਼ਨਰ-ਕਮ-ਮੈਜਿਸਟਰੇਟ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਸੀ। ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਸਾਂਝੇ ਤੌਰ ‘ਤੇ ਇਹ ਮੁਹਿੰਮ ਚਲਾਈ।




