ਬਠਿੰਡਾ ਦੇ ਪਿੰਡ ਬਦਿਆਲਾ ਤੋਂ ਦੋਹਰੇ ਕਤਲ ਦੀ ਦਿਲ ਦਹਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਬੀਤੀ ਦੇਰ ਸ਼ਾਮ ਪਿੰਡ ਬਦਿਆਲਾ ਦੇ ਖੇਤਾਂ ‘ਚ ਬਣਾਈ ਕੋਠੀ ਵਿੱਚ ਰਹਿੰਦੇ ਬਜ਼ੁਰਗ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਜਾਣਕਾਰੀ ਅਨੁਸਾਰ ਮ੍ਰਿਤਕ ਜੋੜਾ ਪਿੰਡ ਬਦਿਆਲਾ ਤੋਂ ਚਾਉਕੇ ਸੜਕ ਦੇ ਖੇਤਾਂ ਵਿਚ ਰਹਿੰਦੇ ਸੀ। ਮ੍ਰਿਤਕਾਂ ਦੀ ਪਛਾਣ ਗਿਆਸ ਸਿੰਘ ਉਮਰ 66 ਸਾਲ ਪੁੱਤਰ ਕਰਨੈਲ ਸਿੰਘ ਅਮਰਜੀਤ ਕੌਰ ਪਤਨੀ ਗਿਆਸ ਉਮਰ 62 ਸਾਲ ਵੱਜੋਂ ਹੋਈ ਹੈ।