Sunday, December 22, 2024
spot_img

ਬਠਿੰਡਾ : ਮਾਮੂਲੀ ਤਕਰਾਰ ਕਾਰਨ ਸਰਬਸੰਮਤੀ ਨਾਲ ਚੁਣੇ ਪੰਚਾਇਤ ਮੈਂਬਰ ਦਾ ਕ ਤਲ, ਪੁਲਿਸ ਵੱਲੋਂ 2 ਮੁਲਜ਼ਮ ਕਾਬੂ

Must read

ਬਠਿੰਡਾ ਦੇ ਪਿੰਡ ਬੁਰਜ ਸੇਮਾ ’ਚ ਹਾਲ ‘ਚ ਹੀ ਸਰਬਸੰਮਤੀ ਨਾਲ ਚੁਣੇ ਗਏ ਪੰਚਾਇਤ ਮੈਂਬਰ ਦਾ ਪਿੰਡ ਦੇ ਹੀ ਤਿੰਨ ਵਿਅਕਤੀਆਂ ਨੇ ਮਾਮੂਲੀ ਜਹੀ ਤਕਰਾਰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਜਗਤਾਰ ਸਿੰਘ ਉਮਰ 50 ਸਾਲ ਵਜੋਂ ਹੋਈ ਹੈ, ਜੋ ਜ਼ਿਲ੍ਹਾ ਪੰਚਾਇਤ ਚੋਣਾਂ ਦੌਰਾਨ ਸਰਬਸੰਮਤੀ ਨਾਲ ਪੰਚ ਚੁਣਿਆ ਗਿਆ ਸੀ।

ਜਾਣਕਾਰੀ ਮੁਤਾਬਿਕ ਜਗਤਾਰ ਸਿੰਘ ਹਾਲ ਹੀ ‘ਚ ਹੋਈਆਂ ਪੰਚਾਇਤ ਚੋਣਾਂ 2024 ‘ਚ ਸਰਬਸੰਮਤੀ ਨਾਲ ਪਿੰਡ ਦਾ ਪੰਚਾਇਤ ਮੈਂਬਰ ਚੁਣਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਜਗਤਾਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਦਾ ਪਿੰਡ ਦੇ ਹੀ ਕੁੱਝ ਲੋਕਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਸੀ, ਜੋ ਕਿ ਉਦੋਂ ਖੂਨੀ ਰੂਪ ਧਾਰਨ ਕਰ ਗਿਆ, ਜਦੋਂ ਮੁਲਜ਼ਮਾਂ ਨੇ ਮ੍ਰਿਤਕ ਜਗਤਾਰ ਸਿੰਘ ਦੇ ਸਿਰ ਵਿੱਚ ਮੋਟਰਸਾਈਕਲ ਦੀ ਚੈਨ ਵਾਲੀ ਗਰਾਰੀ ਵਾਲਾ ਤੇਜ਼ ਹਥਿਆਰ ਸਿਰ ਵਿੱਚ ਮਾਰ ਦਿੱਤਾ। ਨਤੀਜੇ ਵੱਜੋਂ ਗੰਭੀਰ ਜ਼ਖ਼ਮੀ ਹੋਏ ਜਗਤਾਰ ਸਿੰਘ ਨੂੰ ਪਰਿਵਾਰਕ ਮੈਂਬਰਾਂ ਨੇ ਤੁਰੰਤ ਹਸਪਤਾਲ ਦਾਖਲ ਕਰਵਾਇਆ, ਪਰੰਤੂ ਉਥੇ ਉਸ ਦੀ ਮੌਤ ਹੋ ਗਈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article