ਪੰਜਾਬ ਦੇ ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਬੁੱਧਵਾਰ ਸਵੇਰੇ ਹੋਈ ਗੋਲੀਬਾਰੀ ‘ਚ ਫੌਜ ਦੇ ਚਾਰ ਜਵਾਨ ਸ਼ਹੀਦ ਹੋ ਗਏ ਸਨ। ਮ੍ਰਿਤਕ ਜਵਾਨਾਂ ਦੀ ਪਛਾਣ ਸਾਗਰ ਬਨੇ ਉਮਰ (30), ਯੁਗੇਸ਼ ਕੁਮਾਰ ਉਮਰ (30), ਸੰਤੋਸ਼ ਕੁਮਾਰ ਉਮਰ (30), ਕਮਲੇਸ਼ ਕੁਮਾਰ ਉਮਰ (30) ਵਜੋਂ ਹੋਈ ਹੈ।ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਹੋਏ ਹਮਲੇ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਸ ਵਿੱਚ ਧਾਰਾ 302 ਅਤੇ ਅਸਲਾ ਐਕਟ 25 ਦੇ ਤਹਿਤ ਕੇਸ ਦਰਜ਼ ਕੀਤਾ ਗਿਆ ਹੈ।
ਇਸ ਦੇ ਨਾਲ ਇਹ ਵੀ ਖੁਲਾਸਾ ਹੋਇਆ ਹੈ ਕਿ ਹਮਲਾਵਰਾਂ ਕੋਲ ਰਾਈਫਲ ਦੇ ਨਾਲ-ਨਾਲ ਇੱਕ ਕੁਹਾੜੀ ਵੀ ਸੀ। ਪ੍ਰੈਸ ਕਾਨਫਰੰਸ ਦੌਰਾਨ ਐਸਪੀ (ਡੀ) ਅਜੇ ਗਾਂਧੀ ਨੇ ਦੱਸਿਆ ਕਿ ਦੋ ਲੋਕਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਚਸ਼ਮਦੀਦ ਜਵਾਨਾਂ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਫਾਈਰਿੰਗ ਕਰਨ ਵਾਲੇ 2 ਲੋਕ ਸਨ ਜਿਨ੍ਹਾਂ ਨੇ ਸਾਦੇ ਕੱਪੜੇ ਪਾਏ ਹੋਏ ਸਨ। SP ਅਜੇ ਗਾਂਧੀ ਨੇ ਕਿਹਾ ਮਿਲਟਰੀ ਪੁਲਿਸ ਅਤੇ ਅਸੀਂ ਇਸ ਮਾਮਲੇ ਦੀ ਜਾਂਚ ਕਰ ਰਹੇ ਹਾਂ। ਛਾਉਣੀ ‘ਚ CCTV ਲੱਗੇ ਹੋਏ ਹਨ ਜਿਨ੍ਹਾਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।