ਅਮਰਨਾਥ ਯਾਤਰਾ ਸ਼ਨੀਵਾਰ ਨੂੰ ਦੱਖਣੀ ਕਸ਼ਮੀਰ ਹਿਮਾਲਿਆ ਦੇ ਗੁਫਾ ਮੰਦਿਰ ਲਈ ਬਾਲਟਾਲ ਅਤੇ ਨਨਵਾਨ ਬੇਸ ਕੈਂਪਾਂ ਤੋਂ ਸ਼ਰਧਾਲੂਆਂ ਦੇ ਪਹਿਲੇ ਜਥੇ ਦੇ ਨਾਲ ਸ਼ੁਰੂ ਹੋਈ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਜੰਮੂ ਦੇ ਭਗਵਤੀ ਨਗਰ ਸਥਿਤ ਯਾਤਰੀ ਨਿਵਾਸ ਆਧਾਰ ਕੈਂਪ ਤੋਂ 4,603 ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਅਮਰਨਾਥ ਯਾਤਰਾ ਜਾਣ ਲਈ ਦੋ ਰਵਾਇਤੀ ਰਸਤੇ ਹਨ। ਯਾਤਰਾ ਲਈ ਪਹਿਲਾ ਰਸਤਾ 48 ਕਿਲੋਮੀਟਰ (ਕਿ.ਮੀ.) ਲੰਬੇ ਨਨਵਾਨ-ਪਹਿਲਗਾਮ ਮਾਰਗ ਅਤੇ ਦੂਸਰਾ ਰਸਤਾ 14 ਕਿਲੋਮੀਟਰ ਲੰਬੇ ਬਾਲਟਾਲ ਹੈ।
ਅਮਰਨਾਥ ਯਾਤਰਾ ਲਈ 4603 ਸ਼ਰਧਾਲੂਆਂ ਦਾ ਪਹਿਲਾ ਜੱਥਾ ਸ਼ੁੱਕਰਵਾਰ ਨੂੰ ਸਖ਼ਤ ਸੁਰੱਖਿਆ ਵਿਚਕਾਰ ਕਸ਼ਮੀਰ ਘਾਟੀ ਪਹੁੰਚਿਆ। ਸਥਾਨਕ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਕਈ ਥਾਵਾਂ ‘ਤੇ ਸ਼ਰਧਾਲੂਆਂ ਦਾ ਸਵਾਗਤ ਕੀਤਾ। ਸ਼ਰਧਾਲੂ 3,880 ਮੀਟਰ ਦੀ ਉਚਾਈ ‘ਤੇ ਸਥਿਤ ਪਵਿੱਤਰ ਅਮਰਨਾਥ ਗੁਫਾ ਦੀ ਕਠਿਨ ਯਾਤਰਾ ਕਰਦੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸ਼ਰਧਾਲੂਆਂ ਦੇ ਸਮੂਹਾਂ ਨੂੰ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਵਲੋਂ ਦੋਵਾਂ ਰੂਟਾਂ ‘ਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।