ਇੰਸਟਾ ਕੁਈਨ ਤੋਂ ਚਿੱਟੇ ਵਾਲੀ ਮਹਿਲਾ ਕਾਂਸਟੇਬਲ ਦੇ ਨਾਂ ਨਾਲ ਮਸ਼ਹੂਰ ਹੋ ਚੁੱਕੀ ਅਮਨਦੀਪ ਕੌਰ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਉਸ ਨੂੰ ਬਠਿੰਡਾ ਦੀ ਕੋਰਟ ਨੰਬਰ ਚਾਰ ਵਿਚ ਪੇਸ਼ ਕੀਤਾ ਗਿਆ, ਜਿਥੇ ਉਸ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਰਿਮਾਂਡ ਮਗਰੋਂ ਉਸ ਕੋਲੋਂ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਦੱਸ ਦੇਈਏ ਕਿ ਇੰਸਟਾ ਕੁਈਨ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ 2 ਅਪ੍ਰੈਲ ਨੂੰ ਬਠਿੰਡਾ ਦੇ ਰਿੰਗ ਰੋਡ ਤੋਂ 17.71 ਗ੍ਰਾਮ ਚਿੱਟੇ ਨਾਲ ਗ੍ਰਿਫਤਾਰ ਕੀਤਾ ਗਿਆ ਸੀ। ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅੱਜ ਥਾਣਾ ਕਨਾਲ ਕਲੋਨੀ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ਸੁਣਨ ਮਗਰੋਂ ਜੱਜ ਮਹੇਸ਼ ਕੁਮਾਰ ਸ਼ਰਮਾ ਦੀ ਅਦਾਲਤ ਨੇ ਅਮਨਦੀਪ ਕੌਰ ਨੂੰ 22 ਅਪ੍ਰੈਲ ਤੱਕ ਜੁਡੀਸ਼ਅਲ ਰਿਮਾਂਡ ‘ਤੇ ਭੇਜ ਦਿੱਤਾ।