ਗੈਂਗਸਟਰ ਲਾਰੈਂਸ ਦੇ ਪੰਜਾਬ ਵਿਚ ਪੁਲਿਸ ਕਸਟਡੀ ਤੋਂ ਦਿੱਤੇ ਗਏ ਟੀਵੀ ਇੰਟਰਵਿਊ ਮਾਮਲੇ ਵਿਚ ਬਰਖਾਸਤ DSP ਗੁਰਸ਼ੇਰ ਸਿੰਘ ਅਤੇ ਉਸ ਦੀ ਮਾਂ ਸੁਖਵੰਤ ਕੌਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਮੋਹਾਲੀ ਦੀ ਫਲਾਇੰਗ ਸਕੁਐਡ ਟੀਮ ਨੇ ਦਰਜ ਕੀਤਾ ਹੈ।
ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਗੁਰਸ਼ੇਰ ਨੂੰ ਤਿੰਨ ਸਾਲਾਂ ਵਿੱਚ ਸਿਰਫ਼ 26 ਲੱਖ ਰੁਪਏ ਦੀ ਤਨਖਾਹ ਮਿਲੀ ਸੀ, ਪਰ ਉਸ ਨੇ ਲਗਭਗ 2.59 ਕਰੋੜ ਰੁਪਏ ਖਰਚ ਕੀਤੇ ਹਨ। ਹੁਣ ਵਿਜੀਲੈਂਸ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ, ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਉਹ ਵਿਦੇਸ਼ ਭੱਜ ਗਿਆ ਹੈ।
ਵਿਜੀਲੈਂਸ ਮੁਤਾਬਕ 1 ਅਪ੍ਰੈਲ, 2021 ਨੂੰ ਡੀਐਸਪੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਖਾਤਿਆਂ ਵਿੱਚ ਕੁੱਲ 3,00,903.98 ਰੁਪਏ ਜਮ੍ਹਾ ਕਰਵਾਏ ਗਏ ਸਨ, ਜਦੋਂਕਿ 3,17,415 ਰੁਪਏ ਦਾ ਕਰਜ਼ਾ ਸੀ। ਫਰਮ ਦੇ ਬੈਂਕ ਬੈਲੇਂਸ ਸਟੇਟਮੈਂਟ ਮੁਤਾਬਕ ਇਸ ਮਿਆਦ ਦੇ ਸ਼ੁਰੂ ਵਿੱਚ ਕੁੱਲ 9,67,33,700.06 ਰੁਪਏ ਦੀ ਆਮਦਨ ਦਾ ਖੁਲਾਸਾ ਹੋਇਆ ਸੀ।