ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 20 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਈਆਂ ਸਨ। ਜਿਸ ਦਾ ਨਤੀਜਾ ਅੱਜ ਯਾਨੀ 23 ਨਵੰਬਰ ਨੂੰ ਆਵੇਗਾ। ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਪੰਜਾਬ ਦੀਆਂ ਚਾਰ ਸੀਟਾਂ ‘ਤੇ ਉਮੀਦਵਾਰਾਂ ਦੀ ਕਿਸਮਤ ਦਾ ਅੱਜ ਫੈਸਲਾ ਹੋਵੇਗਾ। ਵਿਧਾਨ ਸਭਾ ਹਲਕਾ ਬਰਨਾਲਾ ਦੀ ਗੱਲ ਕਰੀਏ ਤਾਂ ਇੱਥੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਫਿਲਹਾਲ ਬਰਨਾਲਾ ਤੋਂ ਕਾਂਗਰਸ ਅੱਗੇ ਚੱਲ ਰਹੀ ਹੈ।
ਕਾਂਗਰਸ ਦੇ ਕੁਲਦੀਪ ਸਿੰਘ ਢਿੱਲੋਂ 17663 ਵੋਟਾਂ ਨਾਲ ਅੱਗੇ ਹਨ। ਜਦਕਿ ਭਾਜਪਾ ਦੇ ਕੇਵਲ ਢਿੱਲੋਂ ਨੂੰ 13463 ਵੋਟਾਂ ਮਿਲੀਆਂ ਹਨ। ਉੱਥੇ ਹੀ ਆਪ ਉਮੀਦਵਾਰ ਹਰਿੰਦਰ ਧਾਲੀਵਾਲ 14359 ਨਾਲ ਪਿੱਛੇ ਹਨ।
ਕੁਲਦੀਪ ਸਿੰਘ ਢਿੱਲੋਂ (ਕਾਂਗਰਸ): 17663
ਹਰਿੰਦਰ ਧਾਲੀਵਾਲ (ਆਪ): 14359
ਕੇਵਲ ਢਿੱਲੋਂ (ਭਾਜਪਾ): 13463