ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਅਤੇ ਨੇੜਲੇ ਖੇਤਰ ਵਿਚ ਹੋਈ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨਾਲ ਠੰਢ ਨੇ ਜ਼ੋਰ ਫੜ ਲਿਆ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੋਂ ਹੇਠਾਂ ਗੁਰਦੁਆਰਾ ਗੋਬਿੰਦ ਧਾਮ ਜੋ 10 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਿਤ ਹੈ, ਵਿਖੇ ਕਰੀਬ 6 ਇੰਚ ਬਰਫ ਡਿੱਗੀ ਹੈ।
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੁਖੀ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਘਾਂਗਰੀਆ ਇਲਾਕੇ ਵਿੱਚ ਬੀਤੀ ਰਾਤ ਤੋਂ ਬਰਫ਼ਬਾਰੀ ਹੋ ਰਹੀ ਹੈ, ਹਾਲਾਂਕਿ ਇਸ ਵਾਰ ਬਰਫ਼ਬਾਰੀ ਦੇਰ ਨਾਲ ਹੋਈ ਹੈ ਪਰ ਜਲਵਾਯੂ ਤਬਦੀਲੀ ਦੇ ਟਾਕਰੇ ਵਾਸਤੇ ਇਹ ਬਹੁਤ ਜ਼ਰੂਰੀ ਸੀ। ਇਸ ਨਾਲ ਵਾਤਾਵਰਨ ਵਿੱਚ ਸੁਧਾਰ ਆਵੇਗਾ।