ਬਾਲੀਵੁੱਡ ਅਦਾਕਾਰ ਵਰੁਣ ਧਵਨ ਅਤੇ ਨਿਰਮਾਤਾ ਭੂਸ਼ਣ ਕੁਮਾਰ ਸੋਮਵਾਰ ਦੇਰ ਰਾਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਦੋਵਾਂ ਨੇ ਬਾਰਡਰ 2 ਦੀ ਸ਼ੂਟਿੰਗ ਪੂਰੀ ਹੋਣ ‘ਤੇ ਅਰਦਾਸ ਕੀਤੀ। ਅਦਾਕਾਰ ਵਰੁਣ ਧਵਨ ਅਤੇ ਟੀ ਸੀਰੀਜ਼ ਦੇ ਚੇਅਰਮੈਨ ਅਤੇ ਬਾਰਡਰ 2 ਫਿਲਮ ਦੇ ਨਿਰਮਾਤਾਵਾਂ ਵਿੱਚੋਂ ਇੱਕ ਭੂਸ਼ਣ ਕੁਮਾਰ, ਦੋਵੇਂ ਬਾਰਡਰ 2 ਫਿਲਮ ਦੀ ਸ਼ੂਟਿੰਗ ਲਈ ਅੰਮ੍ਰਿਤਸਰ ਆਏ ਸਨ।