ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫਤਾਰ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਅੱਜ ਮੋਹਾਲੀ ਵਿਚ ਚਾਲਾਨ ਪੇਸ਼ ਕੀਤਾ ਜਾ ਰਿਹਾ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਨੇ ਇਸ ਕੇਸ ਵਿਚ 200 ਤੋਂ ਵੱਧ ਗਵਾਹ ਬਣਾਏ ਹਨ ਤੇ 200 ਤੋਂ ਵੱਧ ਬੈਂਕ ਖਾਤਿਆਂ ਦੀ ਜਾਂਚ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਚਾਰਜਸ਼ੀਟ 40,000 ਤੋਂ ਵੱਧ ਪੰਨ੍ਹਿਆਂ ਦੀ ਤਿਆਰ ਕੀਤੀ ਗਈ। ਪੰਜਾਬ-ਹਰਿਆਣਾ ਸਮੇਤ 15 ਥਾਵਾਂ ‘ਤੇ ਛਾਪੇਮਾਰੀ ਟੀਮ ਵੱਲੋਂ ਕੀਤੀ ਗਈ ਹੈ। ਇਸ ਚਾਰਜਸ਼ੀਟ ਵਿਚ ਜਾਂਚ ਦੌਰਾਨ ਜਿਹੜੇ ਵੀ ਬੈਂਕ ਖਾਤਿਆਂ ਦੀ ਜਾਂਚ ਕੀਤੀ ਗਈ ਹੈ ਜਾਂ ਜਿਹੜੀਆਂ ਥਾਵਾਂ ‘ਤੇ ਛਾਪੇ ਮਾਰੇ ਗਏ ਹਨ, ਉਨ੍ਹਾਂ ਦਾ ਜ਼ਿਕਰ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ 25 ਜੂਨ ਨੂੰ ਬਿਕਰਮ ਮਜੀਠੀਆ ਨੂੰ ਅੰਮ੍ਰਿਤਸਰ ਤੋਂ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ।