ਚੰਡੀਗੜ੍ਹ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਯਾਨੀ 6 ਅਕਤੂਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਦੱਸ ਦਈਏ ਕਿ ਅਦਾਲਤ ਵੱਲੋਂ ਮਜੀਠੀਆ ਨੂੰ ਅੱਜ ਵੀ ਕੋਈ ਰਾਹਤ ਨਹੀਂ ਮਿਲੀ ਹੈ।
ਮਜੀਠੀਆ ਦੇ ਵਕੀਲਾਂ ਵੱਲੋਂ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਗਈਆਂ। ਮਾਮਲੇ ‘ਤੇ ਸੁਣਵਾਈ ਲਗਭਗ ਤਿੰਨ ਘੰਟੇ ਚੱਲੀ। ਸੁਣਵਾਈ ਸਵੇਰੇ ਸ਼ੁਰੂ ਹੋਈ ਅਤੇ ਦੁਪਹਿਰ ਦੇ ਖਾਣੇ ਤੋਂ ਬਾਅਦ ਜਾਰੀ ਰਹੀ। ਉਨ੍ਹਾਂ ਨੇ ਸਾਰੇ ਤੱਥ ਪੇਸ਼ ਕੀਤੇ ਅਤੇ ਇਹ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਕਿ ਉਨ੍ਹਾਂ ਨੂੰ ਝੂਠੇ ਮਾਮਲੇ ‘ਚ ਫਸਾਇਆ ਗਿਆ ਹੈ। ਜਿਸ ਤੋਂ ਬਾਅਦ ਅਦਾਲਤ ਨੇ ਅੱਜ ਮਜੀਠੀਆ ਨੂੰ ਕੋਈ ਵੀ ਰਾਹਤ ਨਾ ਦਿੰਦੇ ਹੋਏ ਮਾਮਲੇ ਦੀ ਸੁਣਵਾਈ ਕੱਲ੍ਹ ਦੁਬਾਰਾ ਤੈਅ ਕੀਤੀ ਹੈ।




