Wednesday, December 25, 2024
spot_img

ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ‘ਤੇ ‘ਤੇ SGPC ਪ੍ਰਧਾਨ ਨੂੰ ਸੁਣਾਈ ਗਈ ਧਾਰਮਿਕ ਸਜ਼ਾ

Must read

ਅੰਮ੍ਰਿਤਸਰ : ਅੰਮ੍ਰਿਤਸਰ, 25 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲੇ ਜਾਣ ਦੇ ਮਾਮਲੇ ਵਿੱਚ ਅੱਜ ਸ਼੍ਰੀ ਅਕਾਲ ਤਖਤ ਦੇ ਪੰਜ ਪਿਆਰਿਆਂ ਕੋਲ ਪੇਸ਼ ਹੋਏ ਹਨ। ਪੰਜ ਪਿਆਰਿਆਂ ਵੱਲੋਂ ਉਹਨਾਂ ਨੂੰ ਸੰਗਤਾਂ ਦੇ ਜੋੜੇ ਸਾਫ ਕਰਨ, ਜੂਠੇ ਬਰਤਨ ਮਾਂਜਨ ਅਤੇ ਜਪੁਜੀ ਸਾਹਿਬ ਦਾ ਪਾਠ ਕਰਨ ਦੀ ਤਨਖਾਹ ਲਾਈ ਗਈ ਹੈ। ਜਿਸ ਤੋਂ ਬਾਅਦ ਐਡਵੋਕੇਟ ਧਾਮੀ ਨੇ ਲਾਈ ਗਈ ਤਨਖਾਹ ਦੀ ਪੂਰਤੀ ਵਾਸਤੇ ਸ਼੍ਰੀ ਹਰਿਮੰਦਰ ਸਾਹਿਬ ਦੇ ਜੋੜਾ ਘਰ ਵਿੱਚ ਬੈਠ ਕੇ ਸੰਗਤਾਂ ਦੇ ਜੋੜੇ ਸਾਫ ਕੀਤੇ ਹਨ।

ਐਡਵੋਕੇਟ ਧਾਮੀ ਨੇ ਬੀਤੇ ਦਿਨੀਂ ਬੀਬੀ ਜਗੀਰ ਕੌਰ ਦੇ ਖਿਲਾਫ ਇਤਰਾਜਯੋਗ ਸ਼ਬਦ ਬੋਲੇ ਸਨ। ਆਪਣੀ ਗਲਤੀ ਦਾ ਅਹਿਸਾਸ ਕਰਦਿਆ ਉਹਨਾਂ ਤੁਰੰਤ ਇਸ ਮਾਮਲੇ ਵਿੱਚ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਪੱਤਰ ਦੇ ਕੇ ਮਾਫੀ ਮੰਗੀ ਸੀ ਅਤੇ ਇਸ ਮਾਮਲੇ ਵਿੱਚ ਬੀਬੀ ਜਗੀਰ ਕੌਰ ਕੋਲੋਂ ਵੀ ਜਨਤਕ ਤੌਰ ਤੇ ਮਾਫੀ ਮੰਗ ਲਈ ਸੀ।

ਅੱਜ ਇਸ ਮਾਮਲੇ ਵਿੱਚ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਵਾਸਤੇ ਗਏ ਸਨ ,ਜਿਨਾਂ ਦੇ ਆਦੇਸ਼ ਅਨੁਸਾਰ ਉਹ ਮਗਰੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਦੇ ਸਨਮੁਖ ਪੇਸ਼ ਹੋਏ। ਇਸ ਦੌਰਾਨ ਪੰਜ ਪਿਆਰਿਆਂ ਵੱਲੋਂ ਐਡਵੋਕੇਟ ਧਾਮੀ ਨੂੰ ਇੱਕ ਘੰਟਾ ਜੋੜਾ ਘਰ, ਇੱਕ ਘੰਟਾ ਲੰਗਰ ਵਿਖੇ ਬਰਤਨ ਮਾਂਜਣ ਦੀ ਸੇਵਾ ਕਰਨ ਦੇ ਨਾਲ-ਨਾਲ ਪੰਜ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ 500 ਰੁਪਏ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣ ਦਾ ਆਦੇਸ਼ ਕੀਤਾ ਹੈ। ਇਸੇ ਦੌਰਾਨ ਐਡਵੋਕੇਟ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੰਨਦਿਆਂ ਜੋੜਾ ਘਰ, ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਆਪਣੀ ਸੇਵਾ ਸੰਪੂਰਨ ਕੀਤੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article