ਬ੍ਰਿਟੇਨ ਦੀ ਲੇਬਰ ਪਾਰਟੀ ਦੇ ਆਗੂ ਤਨਮਨਜੀਤ ਸਿੰਘ ਢੇਸੀ, ਜੋ ਕਿ ਸਲੋਹ ਤੋਂ ਤੀਜੀ ਵਾਰ ਸੰਸਦ ਮੈਂਬਰ ਚੁਣੇ ਗਏ ਹਨ, ਉਨ੍ਹਾਂ ਨੂੰ ਰਾਸ਼ਟਰੀ ਸੁਰੱਖਿਆ ਰਣਨੀਤੀ ਦੀ ਜੁਆਇੰਟ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਤਨਮਨਜੀਤ ਸਿੰਘ ਢੇਸੀ ਨੇ ਟਵੀਟ ਕੀਤਾ ਕਿ ਰਾਸ਼ਟਰੀ ਸੁਰੱਖਿਆ ਰਣਨੀਤੀ ਬਾਰੇ ਇਸ ਮਹੱਤਵਪੂਰਨ ਸੰਯੁਕਤ ਕਮੇਟੀ ਵਿੱਚ ਨਿਯੁਕਤ ਹੋਣਾ ਮੇਰੇ ਲਈ ਸਨਮਾਨ ਅਤੇ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ‘ਐਕਸ’ ਅਕਾਊਂਟ ‘ਤੇ ਇਕ ਪੋਸਟ ਕਰ ਇਸ ਜ਼ਿੰਮੇਵਾਰੀ ਲਈ ਸਰਕਾਰ ਦਾ ਧੰਨਵਾਦ ਕੀਤਾ ਹੈ। ਰਾਸ਼ਟਰੀ ਸੁਰੱਖਿਆ ਕਮੇਟੀ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਤੇ ਸਰਕਾਰ ਦੇ ਨਾਲ ਕੰਮ ਕਰਨ ਲਈ ਬੇਸਬਰੀ ਨਾਲ ਉਡੀਕ ਕਰ ਰਿਹਾ ਹਾਂ।”