Friday, November 22, 2024
spot_img

ਬੰਗਲਾਦੇਸ਼ ਦੇ ਗੁਰਦੁਆਰਿਆਂ ਅਤੇ ਮੰਦਰਾਂ ਦੀ ਰੱਖਿਆ ਕਰੋ, ਕੇਂਦਰੀ ਮੰਤਰੀ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

Must read

ਬੰਗਲਾ ਦੇਸ਼ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਅਤੇ ਹਿੰਸਾ ਦੇ ਵਿਚਕਾਰ, ਹਿੰਦੂਆਂ ਅਤੇ ਘੱਟ ਗਿਣਤੀਆਂ ‘ਤੇ ਹਮਲੇ ਤੇਜ਼ ਹੋ ਗਏ ਹਨ। ਪ੍ਰਦਰਸ਼ਨਕਾਰੀ ਨੇ ਦਰਜਨਾਂ ਮੰਦਰਾਂ ‘ਤੇ ਹਮਲਾ ਕਰਕੇ ਨੁਕਸਾਨ ਪਹੁੰਚਾਇਆ ਹੈ। ਅਜਿਹੇ ‘ਚ ਕਿਸੇ ਵੱਡੇ ਖਤਰੇ ਦੀ ਸੰਭਾਵਨਾ ਨੂੰ ਦੇਖਦੇ ਹੋਏ ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਬੰਗਲਾ ਦੇਸ਼ ‘ਚ ਗੁਰਦੁਆਰਿਆਂ ਅਤੇ ਮੰਦਰਾਂ ਦੀ ਸੁਰੱਖਿਆ ਲਈ ਕਦਮ ਚੁੱਕਣ ਲਈ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਪੱਤਰ ਲਿਖਿਆ ਹੈ। ਕੇਂਦਰੀ ਰਾਜ ਮੰਤਰੀ ਬਿੱਟੂ ਨੇ ਵਿਦੇਸ਼ ਮੰਤਰੀ ਨੂੰ ਇਹ ਮੁੱਦਾ ਬੰਗਲਾ ਦੇਸ਼ ਕੋਲ ਉਠਾਉਣ ਲਈ ਕਿਹਾ ਹੈ। ਰਵਨੀਤ ਬਿੱਟੂ ਨੇ ਮੰਗਲਵਾਰ ਨੂੰ ਬੰਗਲਾ ਦੇਸ਼ ‘ਚ ਧਾਰਮਿਕ ਸਥਾਨਾਂ ‘ਤੇ ਹੋ ਰਹੇ ਹਮਲਿਆਂ ‘ਤੇ ਚਿੰਤਾ ਜ਼ਾਹਰ ਕੀਤੀ ਅਤੇ ਢਾਕਾ ‘ਚ ਸਥਿਤ ਸਿੱਖ ਧਾਰਮਿਕ ਸਥਾਨਾਂ ਅਤੇ ਦੇਸ਼ ‘ਚ ਹਿੰਦੂ ਮੰਦਰਾਂ ਦੀ ਸੁਰੱਖਿਆ ਦੀ ਮੰਗ ਕੀਤੀ। ਵਿਦੇਸ਼ ਮੰਤਰੀ ਨੂੰ ਇੱਕ ਅਧਿਕਾਰਤ ਪੱਤਰ ਲਿਖ ਕੇ, ਉਸਨੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਢਾਕਾ ਵਿੱਚ ਸਥਿਤ ਦੋ ਇਤਿਹਾਸਕ ਸਿੱਖ ਧਾਰਮਿਕ ਸਥਾਨਾਂ ਗੁਰਦੁਆਰਾ ਨਾਨਕ ਸ਼ਾਹੀ ਅਤੇ ਗੁਰਦੁਆਰਾ ਸੰਗਤ ਟੋਲਾ ਦੀ ਸੁਰੱਖਿਆ ਦਾ ਮੁੱਦਾ ਫੌਜ ਦੇ ਅਧਿਕਾਰੀਆਂ ਕੋਲ ਉਠਾਉਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਢਾਕਾ ਗਏ ਸਨ ਅਤੇ ਉਨ੍ਹਾਂ ਦੀ ਯਾਦ ਵਿੱਚ ਇਹ ਗੁਰਦੁਆਰੇ ਬਣਾਏ ਗਏ ਸਨ। ਉਹਨਾਂ ਨੇ ਕਿਹਾ ਕਿ ਬੰਗਲਾਦੇਸ਼ ਵਿਚ ਸਿੱਖਾਂ ਦੀ ਆਬਾਦੀ ਬਹੁਤ ਘੱਟ ਹੈ ਅਤੇ ਕੁਝ ਭਾਰਤ ਵਿਰੋਧੀ ਤੱਤ ਧਾਰਮਿਕ ਸਥਾਨਾਂ ‘ਤੇ ਤਬਾਹੀ ਮਚਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸਿੱਖ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਨੂੰ ਲੈਕੇ ਚਿੰਤਤ ਹੈ। ਉਨ੍ਹਾਂ ਬੰਗਲਾ ਦੇਸ਼ ਅਤੇ ਭਾਰਤ ਦੇ ਸਿੱਖ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਭਾਰਤ ਸਰਕਾਰ ਸਿੱਖ ਤੀਰਥ ਸਥਾਨਾਂ ਦੀ ਸੁਰੱਖਿਆ ਲਈ ਕਦਮ ਚੁੱਕੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article