ਸਕੂਲੀ ਬੱਚਿਆਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਛੱਤੀਸਗੜ੍ਹ ਸਰਕਾਰ ਨੇ ਰਾਜ ਵਿੱਚ ਵੱਧ ਰਹੀ ਗਰਮੀ ਅਤੇ ਲੂ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਛੁੱਟੀਆਂ 25 ਅਪ੍ਰੈਲ ਯਾਨੀ ਅੱਜ ਤੋਂ ਸ਼ੁਰੂ ਹੋ ਗਈਆਂ ਹਨ ਅਤੇ 15 ਜੂਨ 2025 ਤੱਕ ਜਾਰੀ ਰਹਿਣਗੀਆਂ। ਪਹਿਲਾਂ ਇਹ ਛੁੱਟੀਆਂ 1 ਮਈ ਤੋਂ ਸ਼ੁਰੂ ਹੋਣੀਆਂ ਸਨ। ਸਰਕਾਰ ਨੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਬਦਲਾਅ ਕੀਤਾ ਹੈ। ਗਰਮੀਆਂ ਦੀਆਂ ਛੁੱਟੀਆਂ ਦਾ ਹੁਕਮ ਸਾਰੇ ਨਿੱਜੀ ਅਤੇ ਸਰਕਾਰੀ ਸਕੂਲਾਂ ‘ਤੇ ਲਾਗੂ ਹੋਵੇਗਾ। ਹਾਲਾਂਕਿ, ਇਹ ਫੈਸਲਾ ਸਿਰਫ਼ ਵਿਦਿਆਰਥੀਆਂ ‘ਤੇ ਲਾਗੂ ਹੋਵੇਗਾ। ਅਧਿਆਪਕ ਆਪਣੇ ਰੋਜ਼ਾਨਾ ਦੇ ਕੰਮ ਵਿੱਚ ਸ਼ਾਮਿਲ ਰਹਿਣਗੇ।