ਚੰਡੀਗੜ੍ਹ, 21 ਅਗਸਤ : ਪੰਜਾਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਚੋਣਾਂ ਇਸ ਸਾਲ ਦੇ ਅੰਤ ਜਾਂ ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਦੀਆਂ ਸੰਭਾਵਨਾਵਾਂ ਜਤਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਚੋਣ ਕਮਿਸ਼ਨਰ ਐਸ.ਐਸ.ਸਾਰੋਂ ਨੇ ਦਸਿਆ ਹੈ ਕਿ ਵੋਟਾਂ ਦੀ ਗਿਣਤੀ ਦਾ ਕੰਮ 26 ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਵੰਬਰ ਤੱਕ ਸਾਰਾ ਕੰਮ ਮੁਕੰਮਲ ਹੋਣ ਤੋਂ ਬਾਅਦ ਦਸੰਬਰ-ਜਨਵਰੀ ਵਿੱਚ ਚੋਣਾਂ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਸਿਫਾਰਸ਼ ਕੀਤੀ ਜਾਵੇਗੀ। ਦਰਅਸਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦਾ ਕੰਮ 21 ਅਕਤੂਬਰ 2023 ਨੂੰ ਸ਼ੁਰੂ ਹੋਇਆ ਜਿਸ ਨੂੰ 31 ਜੁਲਾਈ 2024 ਤੱਕ ਬਣਾਇਆ ਜਾਣਾ ਸੀ। ਇਸ ਵਿੱਚ ਮੁੜ ਤੋਂ ਵਾਧਾ ਕਰਦੇ ਹੋਏ ਇਸ ਦੀ ਤਰੀਕ ਹੁਣ 16 ਸਤੰਬਰ 2024 ਤੈਅ ਕੀਤੀ ਗਈ ਹੈ।