ਹਰਿਆਣਾ ਦੇ ਸਿਰਸਾ ਵਿੱਚ ਅੱਜ ਸ਼ਾਮ ਪੰਜ ਵਜੇ ਤੋਂ ਕੱਲ੍ਹ ਯਾਨੀ ਵੀਰਵਾਰ ਨੂੰ ਰਾਤ 12 ਵਜੇ ਤੱਕ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਇਸ ਸੰਬੰਧ ਵਿੱਚ ਗ੍ਰਹਿ ਵਿਭਾਗ ਨੇ ਹੁਕਮ ਜਾਰੀ ਕਰ ਦਿੱਤੇ ਹਨ। ਦੱਸਿਆ ਗਿਆ ਹੈ ਕਿ ਪੂਰੇ ਸਿਰਸਾ ਜ਼ਿਲ੍ਹੇ ਵਿੱਚ ਅੱਜ ਸ਼ਾਮ 5 ਵਜੇ ਤੋਂ ਭਲਕੇ ਅੱਧੀ ਰਾਤ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਦੱਸ ਦਈਏ ਕਿ ਸਿਰਸਾ ਦੇ ਕਾਲਾਂਵਾਲੀ ਡੇਰੇ ‘ਚ ਚੱਲ ਰਹੇ ਗੱਦੀ ਵਿਵਾਦ ਦੇ ਚੱਲਦਿਆਂ ਅਹਿਤਿਆਤ ਵਜੋਂ ਇਹ ਫੈਸਲਾ ਲਿਆ ਗਿਆ ਹੈ ਅਤੇ ਕੱਲ੍ਹ ਤੱਕ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।