ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਭਲਕੇ ਮੁਹਾਲੀ ਦੇ ਜ਼ੀਰਕਪੁਰ ਸ਼ਹਿਰ ਵਿੱਚ ਸਥਿਤ ਮੈਰਿਜ ਪੈਲੇਸ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ਮਹਿੰਦੀ ਦੀ ਰਸਮ ਅਦਾ ਕੀਤੀ ਗਈ। ਮਹਿੰਦੀ ਦੀ ਰਸਮ ਤੋਂ ਬਾਅਦ ਅੱਜ ਸ਼ਾਮ ਨੂੰ ਜਾਗੋ ਪ੍ਰੋਗਰਾਮ ਹੋਵੇਗਾ।
ਜਾਣਕਾਰੀ ਅਨੁਸਾਰ ਇਹ ਸਾਰੀਆਂ ਰਸਮਾਂ ਚੰਡੀਗੜ੍ਹ ਦੇ ਸੈਕਟਰ 39 ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਨਿਭਾਈਆਂ ਜਾ ਰਹੀਆਂ ਹਨ। ਇਸ ਵਿਆਹ ਸਮਾਗਮ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਸ਼ਾਹਬਾਜ਼ ਸੋਹੀ ਨਾਲ ਵਿਆਹ ਕਰਵਾਉਣਗੇ ਜੋ ਕਿ ਪੇਸ਼ੇ ਤੋਂ ਵਕੀਲ ਹਨ। ਉਨ੍ਹਾਂ ਦਾ ਪਰਿਵਾਰ ਜ਼ੀਰਕਪੁਰ ਵਿੱਚ ਰਹਿੰਦਾ ਹੈ।