Friday, May 30, 2025
spot_img

ਭਲਕੇ ਹੋਵੇਗਾ ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸਸਕਾਰ

Must read

ਬੀਤੀ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ 89 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਢੀਂਡਸਾ ਨੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਢੀਂਡਸਾ ਆਪਣੇ ਪਿੱਛੇ ਆਪਣੀ ਪਤਨੀ, ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।

ਸੁਖਦੇਵ ਸਿੰਘ ਢੀਂਡਸਾ ਨੂੰ 27 ਮਈ 2025 ਨੂੰ ਫੋਰਟਿਸ ਹਸਪਤਾਲ, ਮੋਹਾਲੀ ਵਿੱਚ ਗੰਭੀਰ ਹਾਲਤ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਹਸਪਤਾਲ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਉਨ੍ਹਾਂ ਨੂੰ ਨਮੂਨੀਆ ਅਤੇ ਦਿਲ ਦੀਆਂ ਗੁੰਝਲਦਾਰ ਸਮੱਸਿਆਵਾਂ ਸਨ, ਜੋ ਕਿ ਉਮਰ ਨਾਲ ਸਬੰਧਤ ਬਿਮਾਰੀਆਂ ਕਾਰਨ ਵਧ ਗਈਆਂ ਸਨ। ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਕੀਤੇ ਗਏ ਵਧੀਆ ਯਤਨਾਂ ਦੇ ਬਾਵਜੂਦ, 28 ਮਈ ਨੂੰ ਸ਼ਾਮ 5:05 ਵਜੇ ਦੇ ਕਰੀਬ ਦਿਲ ਦਾ ਦੌਰਾ ਪੈਣ ਅਤੇ ਦਿਲ ਦੀ ਅਸਫ਼ਲਤਾ ਕਾਰਨ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।

ਅੱਜ ਲਗਭਗ 11 ਵਜੇ, ਉਨ੍ਹਾਂ ਦੀ ਦੇਹ ਨੂੰ ਫੋਰਟਿਸ ਹਸਪਤਾਲ ਤੋਂ ਸੈਕਟਰ-2, ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਲਿਆਂਦਾ ਗਿਆ, ਜਿੱਥੇ ਲੋਕ ਉਨ੍ਹਾਂ ਨੂੰ ਆਖ਼ਰੀ ਵਾਰ ਦਰਸ਼ਨ ਕਰ ਰਹੇ ਹਨ। ਫਿਰ ਭਲਕੇ 30 ਮਈ ਨੂੰ ਉਨ੍ਹਾਂ ਦੇ ਜੱਦੀ ਉਭਾਵਾਲ ਜ਼ਿਲ੍ਹਾ ਸੰਗਰੂਰ ਵਿਖੇ ਕਰੀਬ 3 ਵਜੇ ਅੰਤਿਮ ਸਸਕਾਰ ਕੀਤਾ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article