ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਸੱਦੀ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਸਰਕਾਰੀ ਨਿਵਾਸ ਸਥਾਨ ‘ਤੇ ਹੋਵੇਗੀ। ਮੀਟਿੰਗ 25 ਜੁਲਾਈ ਨੂੰ ਦੁਪਹਿਰ 12:00 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਫਿਲਹਾਲ ਇਸ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।