Friday, November 22, 2024
spot_img

ਭਲਕੇ ਹੋਵੇਗੀ ਭਾਈ ਰਾਜੋਆਣਾ ਦੀ ਮੌ ਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ

Must read

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ‘ਚ ਫਾਂਸੀ ਦੀ ਸਜ਼ਾ ਭੁਗਤ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਭਲਕੇ ਯਾਨੀ 4 ਨਵੰਬਰ ਨੂੰ ਅੰਤਿਮ ਸੁਣਵਾਈ ਕਰੇਗੀ।

ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਵੱਲੋਂ ਦਾਇਰ ਪਟੀਸ਼ਨ ਜਸਟਿਸ ਬੀ.ਆਰ. ਗਵਈ, ਜਸਟਿਸ ਪੀ.ਕੇ. ਮਿਸ਼ਰਾ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੀ ਵਿਸ਼ੇਸ਼ ਬੈਂਚ ਦੇ ਸਾਹਮਣੇ ਸੂਚੀਬੱਧ ਹੈ। ਸੁਪਰੀਮ ਕੋਰਟ ਨੇ 25 ਸਤੰਬਰ ਨੂੰ ਰਾਜੋਆਣਾ ਦੀ ਪਟੀਸ਼ਨ ’ਤੇ ਕੇਂਦਰ, ਪੰਜਾਬ ਸਰਕਾਰ ਅਤੇ ਚੰਡੀਗੜ੍ਹ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ।

ਪਟੀਸ਼ਨ ’ਚ ਰਾਜੋਆਣਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਉਸ ਦੀ ਮੌਤ ਦੀ ਸਜ਼ਾ ਨੂੰ ਲਾਗੂ ਕਰਨ ’ਚ ਬੇਹੱਦ ਦੇਰੀ ਅਤੇ ਉਸ ਵਲੋਂ ਦਾਇਰ ਰਹਿਮ ਪਟੀਸ਼ਨ ’ਤੇ ਫ਼ੈਸਲਾ ਲੈਣ ’ਚ ਬੇਹੱਦ ਦੇਰੀ ਦਾ ਹਵਾਲਾ ਦਿੰਦੇ ਹੋਏ ਉਸ ਦੀ ਸਜ਼ਾ ਘਟਾਉਣ ਦਾ ਹੁਕਮ ਦੇਣ ਦੀ ਮੰਗ ਕੀਤੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article