ਚੰਡੀਗੜ੍ਹ, 7 ਨਵੰਬਰ: ਅੱਜ ਪੰਥਕ ਹਲਕਿਆਂ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੈਨੇਡਾ ‘ਚ ਉਨ੍ਹਾਂ ਦੇ ਵੱਡੇ ਭਰਾ ਦੀ ਮੌਤ ਹੋ ਗਈ। ਜਿਸ ਨਾਲ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਵੱਡਾ ਸਦਮਾ ਲੱਗਾ ਹੈ। ਦਸ ਦੇਈਏ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਰਾਜੋਆਣਾ ਕੈਨੇਡਾ ਦੇ ਵਿੰਨੀਪੈੱਗ ਵਿੱਚ ਪਿਛਲੇ ਕੁੱਝ ਮਹੀਨਿਆਂ ਤੋਂ ਆਪਣੇ ਬੇਟੇ ਕੋਲ ਰਹਿ ਰਿਹਾ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।